ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐੱਸਐੱਸਪੀ ਨੂੰ ਮਿਲਿਆ

05:17 AM May 07, 2025 IST
featuredImage featuredImage
ਐੱਸਐੱਸਪੀ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 6 ਮਈ
ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ 12 ਦਿਨ ਬੀਤਣ ਦੇ ਬਾਵਜੂਦ ਪੁਲੀਸ ਵਲੋਂ ਗ੍ਰਿਫ਼ਤਾਰ ਨਾ ਕਰਨ ਦਾ ਕਿਰਤੀ ਕਿਸਾਨ ਯੂਨੀਅਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 13 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿੱਚ ਵੱਡਾ ਮੁਜ਼ਾਹਰਾ ਕੀਤਾ ਜਾਵੇਗਾ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਵਫ਼ਦ ਐੱਸਐੱਸਪੀ ਸੰਗਰੂਰ ਨੂੰ ਮਿਲਿਆ।
ਇਸ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਫ਼ਦ ਨੇ ਐੱਸਐੱਸਪੀ ਤੋਂ ਮੰਗ ਕੀਤੀ ਕਿ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਉਚ ਪੱਧਰੀ ਟੀਮ ਬਣਾਈ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਲਹਿਰਾਗਾਗਾ ਇਲਾਕੇ ਵਿਚ ਭੂ ਮਾਫ਼ੀਆ ਸਰਗਰਮ ਹੈ ਜਿਹੜਾ ਕਿ ਪਰਿਵਾਰਕ ਝਗੜੇ ਵਾਲੀਆਂ ਜ਼ਮੀਨਾਂ ਨੂੰ ਸਸਤੇ ਭਾਅ ਖਰੀਦ ਕੇ ਜਬਰੀ ਕਬਜ਼ਾ ਕਰਨ ਤੋਂ ਬਾਅਦ ਮਹਿੰਗੇ ਭਾਅ ਵੇਚਦਾ ਹੈ। ਪਿੰਡ ਖਾਈ ਦੇ ਗਰੀਬ ਪਰਿਵਾਰਾਂ ਦੀ ਜ਼ਮੀਨ ਉਪਰ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰੰਤੂ ਪਿੰਡ ਦੇ ਲੋਕਾਂ ਨੇ ਨਾਕਾਮ ਬਣਾ ਦਿੱਤਾ।
ਉਨ੍ਹਾਂ ਦੱਸਿਆ ਕਿ 25 ਅਪਰੈਲ ਨੂੰ ਮਾਸਟਰ ਨਿਰਭੈ ਸਿੰਘ ਖਾਈ ਨੂੰ ਘੇਰ ਕੇ ਭੂ ਮਾਫੀਆ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਤੇ ਉਹ ਹਾਲੇ ਵੀ ਡੀਐੱਮਸੀ ਲੁਧਿਆਣਾ ਵਿੱਚ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਐੱਸਐੱਸਪੀ ਨੂੰ ਮਿਲ ਕੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਭੈ ਸਿੰਘ ਖਾਈ ਦੇ ਹੁਣ ਤੱਕ ਪੰਜ ਅਪਰੇਸ਼ਨ ਹੋ ਚੁੱਕੇ ਹਨ ਪਰ ਲਹਿਰਾ ਦੀ ਪੁਲੀਸ ਸਿਆਸੀ ਦਬਾਅ ਹੇਠ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਜਿਸ ਕਾਰਨ ਇਲਾਕੇ ਦੇ ਲੋਕਾਂ ’ਚ ਰੋਸ ਹੈ।
ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਪੁਲੀਸ ਵਲੋਂ ਹਮਲਾਵਰਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 13 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਵਫਦ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢਡਰੀਆਂ, ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਬਾਵਾਲ, ਗੁਰਜੀਤ ਸਿੰਘ, ਗੁਰਮੇਲ ਸਿੰਘ ਅਤੇ ਪਿੰਡ ਖਾਈ ਤੋਂ ਦਰਸ਼ਨ ਸਿੰਘ, ਪਾਲ ਸਿੰਘ, ਰਾਜੂ ਸਿੰਘ, ਰਾਮ ਸਿੰਘ ਅਤੇ ਬਲਵੀਰ ਸਿੰਘ ਹਾਜ਼ਰ।

Advertisement
Advertisement