ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
04:39 AM Jan 04, 2025 IST
ਤਰਨ ਤਾਰਨ: ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਇੱਥੋਂ ਦੇ ਗਾਂਧੀ ਮਿਉਂਸੀਪਲ ਪਾਰਕ ਵਿੱਚ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਦੀ ਪਰਵਾਹ ਕਰਨ ਨਾਲੋਂ ਆਪਣੇ ਰਾਜਸੀ ਹਿੱਤਾਂ ਨੂੰ ਪਹਿਲ ਦੇਣ ਦਾ ਦੋਸ਼ ਲਗਾਇਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂੰ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਸੂਬਾ ਆਗੂ ਜਤਿੰਦਰ ਸਿੰਘ ਛੀਨਾ, ਜਿਲ੍ਹਾ ਸਕੱਤਰ ਸਤਪਾਲ ਸਿੰਘ ਨੱਥੋਕੇ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਆਗੂਆਂ ਨੇ ਦੇਸ਼ ਦੇ ਕਿਸਾਨ ਨੂੰ ਕਰਜ਼ਾ-ਮੁਕਤ ਕੀਤੇ ਜਾਣ ਤੋਂ ਇਲਾਵਾ ਵਾਹਗਾ ਅਤੇ ਹੁਸੈਨੀਵਾਲਾ ਦੇ ਬਾਰਡਰ ਨੂੰ ਦੋਹਾਂ ਦੇਸ਼ਾਂ ਦਰਮਿਆਨ ਵਪਾਰ ਲਈ ਖੋਲ੍ਹੇ ਜਾਣ ’ਤੇ ਵੀ ਜ਼ੋਰ ਦਿੱਤਾ| ਬੁਲਾਰਿਆਂ ਸ਼ੰਭੂ ਅਤੇ ਖਨੌਰੀ ਵਿੱਚ ਚੱਲ ਰਹੇ ਮੋਰਚਿਆਂ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਸਲਾਮਤੀ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 9 ਜਨਵਰੀ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਕੀਤੀ ਜਾਣ ਵਾਲੀ ਮਹਾਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ|
Advertisement
Advertisement
Advertisement