ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਡੈਮ ਸੇਫਟੀ ਐਕਟ ਰੱਦ ਕਰਨ ਦੀ ਮੰਗ

05:20 AM May 05, 2025 IST
featuredImage featuredImage
ਬਰਿੰਦਰ ਗੋਇਲ ਦੇ ਭਰਾ ਨਰਿੰਦਰ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ।

ਰਮੇਸ਼ ਭਾਰਦਵਾਜ

Advertisement

ਲਹਿਰਾਗਾਗਾ, 4 ਮਈ
ਇੱਥੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਨਾਂ ਉਨ੍ਹਾਂ ਦੇ ਭਰਾ ਐਕਸੀਅਨ ਨਰਿੰਦਰ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਦਰਿਆਈ ਪਾਣੀ ਨਾਲ ਸਬੰਧਤ ਮੰਗਾਂ ਦੇ ਹੱਲ ਦੀ ਮੰਗ ਕੀਤੀ।
ਕਿਰਤੀ ਕਿਸਾਨ ਯੂਨੀਅਨ ਦੇ ਇਲਾਕੇ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਚੂਲੜ ਕਲਾਂ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਦੇ ਭਰਾ ਐਕਸੀਅਨ ਨਰਿੰਦਰ ਗੋਇਲ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਇਜਲਾਸ ਵਿੱਚ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਹੱਲ ਕਰਾਉਣ ਤੇ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇ। ਹਰਿਆਣਾ, ਦਿੱਲੀ ਅਤੇ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੀਆਂ ਪਾਣੀ ਲੋੜਾਂ ਨੂੰ ਪੂਰਾ ਕਰਨ ਲਈ ਸ਼ਾਰਦਾ ਨਦੀ ਦੇ ਅਜਾਈਂ ਜਾ ਰਹੇ ਪਾਣੀ ਨੂੰ ਵਰਤਿਆ ਜਾਵੇ। ਇਸ ਮੌਕੇ ਜਥੇਬੰਦੀ ਦੇ ਰਣਧੀਰ ਸਿੰਘ, ਜਸਵੀਰ ਸਿੰਘ, ਗੁਰੀ ਸਿੰਘ, ਸੰਦੀਪ ਸਿੰਘ ਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਧੂਰੀ (ਬੀਰਬਲ ਰਿਸ਼ੀ): ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਧੂਰੀ ਦਫ਼ਤਰ ਦੇ ਇੰਚਾਰਜ ਤੇ ਚੇਅਰਮੈਨ ਰਾਜਵੰਤ ਘੁੱਲੀ ਰਾਹੀਂ ਕਿਰਤੀ ਕਿਸਾਨ ਯੂਨੀਅਨ ਨੇ ਸੂਬਾ ਆਗੂ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਜਥੇਬੰਦੀ ਦੇ ਵਫ਼ਦ ਨੇ ਮੰਗ ਪੱਤਰ ਸੌਂਪਿਆਂ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਹਾਂਗੀਰ ਤੋਂ ਇਲਾਵਾ ਵਫ਼ਦ ਵਿੱਚ ਸ਼ਾਮਲ ਜ਼ਿਲ੍ਹਾ ਆਗੂ ਹਰਦਮ ਸਿੰਘ ਰਾਜੋਮਾਜਰਾ, ਬਲਵੀਰ ਸਿੰਘ, ਪਾਲ ਸਿੰਘ ਈਸਾਪੁਰ ਲੰਡਾ, ਮਨਪ੍ਰੀਤ ਸਿੰਘ ਈਸਾਪੁਰ, ਜਗਤਾਰ ਸਿੰਘ ਘਨੌਰ ਆਦਿ ਨੇ ਪੰਜਾਬ ਦੇ ਦਰਿਆਈ ਪਾਣੀ ਬਚਾਉਣ ਦੀ ਮੰਗ ਉਠਾਈ।
ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਵੱਲੋਂ ਸੂਬਿਆਂ ਦੇ ਪਾਣੀਆਂ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਲਈ ਬਣਾਏ ਗਏ ਡੈਮ ਸੇਫਟੀ ਐਕਟ ਨੂੰ ਰੱਦ ਕਰਨ, ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰ ਇੱਕ ਘਰ ਤੱਕ ਪੀਣ ਯੋਗ ਪਾਣੀ ਪਹੁੰਚਾਉਣ ਦੀ ਮੰਗ ਕੀਤੀ।

Advertisement
Advertisement