ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

05:14 AM May 05, 2025 IST
featuredImage featuredImage
ਸੁਨਾਮ ਵਿੱਚ ਅਮਨ ਅਰੋੜਾ ਦੇ ਨਾਂ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ।

ਬੀਰ ਇੰਦਰ ਸਿੰਘ ਬਨਭੌਰੀ

Advertisement

ਸੁਨਾਮ ਊਧਮ ਸਿੰਘ ਵਾਲਾ, 4 ਮਈ
ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਸੂਬਾ ਪੱਧਰੀ ਸੱਦੇ ਤਹਿਤ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਵਿੱਚ ਰੋਸ ਮੁਜ਼ਾਹਰਾ ਕੀਤਾ। ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਕਿਸਾਨਾਂ ਨੇ ਇਥੋਂ ਦੇ ਮਾਤਾ ਮੋਦੀ ਪਾਰਕ ਵਿੱਚ ਇਕੱਠ ਕੀਤਾ, ਜਦੋਂ ਕਿ ਬਾਅਦ ਵਿੱਚ ਸ਼ਹਿਰ ਵਿੱਚ ਰੋਹ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਪੁੱਜੇ, ਜਿੱਥੇ ਉਨ੍ਹਾਂ ਨੇ ਇੱਕ ਮੰਗ ਪੱਤਰ ਉਨ੍ਹਾਂ ਦੇ ਦਫ਼ਤਰ ਰਾਹੀਂ ਅਰੋੜਾ ਦੇ ਨਾਂ ਪੁੱਜਦਾ ਕੀਤਾ। ਕਿਸਾਨਾਂ ਨੇ ਪੰਜਾਬ ਦੇ ਦਰਿਆਈ ਪਾਣੀ ਬਚਾਉਣ ਸਬੰਧੀ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਵੱਲੋਂ ਸੂਬਿਆਂ ਦੇ ਪਾਣੀਆਂ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਲਈ ਬਣਾਏ ਗਏ ਡੈਮ ਸੇਫਟੀ ਐਕਟ ਨੂੰ ਰੱਦ ਕੀਤਾ ਜਾਵੇ, ਇਸੇ ਤਰ੍ਹਾਂ ਕੌਮਾਂਤਰੀ ਪੱਧਰ ਤੇ ਪ੍ਰਮਾਣਿਕ ਪਾਣੀਆਂ ਸਬੰਧੀ ਝਗੜਿਆਂ ਬਾਰੇ ਪ੍ਰਚੱਲਿਤ ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਹੱਲ ਕੀਤੇ ਜਾਣ, ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਅਤੇ ਹਰੇਕ ਘਰ ਤੱਕ ਪੀਣ ਯੋਗ ਪਾਣੀ ਪਹੁੰਚਦਾ ਕੀਤਾ ਜਾਵੇ, ਹਰਿਆਣਾ-ਦਿੱਲੀ ਤੇ ਰਾਜਸਥਾਨ ਦੀਆਂ ਪਾਣੀ ਲੋੜਾਂ ਪੂਰੀਆਂ ਕਰਨ ਲਈ ਸ਼ਾਰਦਾ ਨਦੀ ਦੇ ਅਜਾਈਂ ਜਾ ਰਹੇ ਪਾਣੀ ਦੀ ਵਰਤੋਂ ਕਰਨ ਲਈ ਸ਼ਾਰਦਾ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦਾ ਸੁਝਾਅ ਕੇਂਦਰ ਨੂੰ ਦਿੱਤਾ ਜਾਵੇ ਅਤੇ ਇਸੇ ਤਰ੍ਹਾਂ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਵਰਤਣ ਲਈ ਕੇਂਦਰ ਸਰਕਾਰ ਪੰਜਾਬ ਨੂੰ 2 ਲੱਖ ਕਰੋੜ ਦਾ ਵਿੱਤੀ ਪੈਕੇਜ ਦੇਵੇ ਤਾਂ ਜੋ ਇਸ ਪਾਣੀ ਨੂੰ ਵਰਤਣ ਲਈ ਢਾਂਚੇ ਦੀ ਉਸਾਰੀ ਕੀਤੀ ਜਾ ਸਕੇ। ਇਸ ਦੌਰਾਨ ਕੈਬਨਿਟ ਮੰਤਰੀ ਅਰੋੜਾ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁੱਦਿਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਜਾਵੇ ਜਿਸ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਹੋ ਸਕਦੀ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ ਆਦਿ ਹਾਜ਼ਰ ਸਨ।

ਕਿਸਾਨਾਂ ਵੱਲੋਂ ਸਿਹਤ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ
ਪਟਿਆਲਾ (ਸਰਬਜੀਤ ਸਿੰਘ ਭੰਗੂ): ਕਿਰਤੀ ਕਿਸਾਨ ਯੂਨੀਅਨ ਨੇ ਅੱਜ ਇਥੇ ਸਿਹਤ ਮੰਤਰੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਸੱਦੇ ਗਏ ਵਿਸ਼ੇਸ਼ ਸ਼ੈਸ਼ਨ ਦੌਰਾਨ ਡੈਮ ਸੇਫਟੀ ਐਕਟ ਰੱਦ ਕਰਨ ਦਾ ਮਤਾ ਪਾਸ ਕਰੇ। ਇਹ ਮੰਗ ਵੀ ਕੀਤੀ ਗਈ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਵਿਸ਼ਵ ਦੇ ਰਿਪੇਰੀਅਨ ਸਿਧਾਂਤ ਤਹਿਤ ਹੱਲ ਕਰਾਉਣ ਲਈ ਸੁਹਿਰਦ ਕਾਰਵਾਈ ਕਰੇ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਯੂਪੀ ਦੇ ਪਾਣੀ ਦੀ ਲੋੜ ਪੂਰੀ ਕਰਨ ਲਈ ਜਮਨਾ ਸ਼ਾਰਧਾ ਲਿੰਕ ਨਹਿਰ ਬਣਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਵੇ। ਮੰਗ ਪੱਤਰ ਦੇਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਰੋਕਾਂ ਖੜੀਆਂ ਕਰਨ ’ਤੇ ਕਿਸਾਨਾਂ ਨੂੰ ਅੱਧਾ ਘੰਟਾ ਧੁੱਪੇ ਖੜ੍ਹਾ ਰੱਖਣ ਦੀ ਨਿੰਦਾ ਕਰਦੇ ਹੋਏ ਕਿਸਾਨਾਂ ਨੇ ਸਿਹਤ ਮੰਤਰੀ ਦੇ ਨੁਮਾਇੰਦੇ ਕੋਲ ਰੋਸ ਵੀ ਪ੍ਰਗਟਾਇਆ। ਇਸ ਮੌਕੇ ਦਵਿੰਦਰ ਸਿੰਘ ਬੈਨੀਪਾਲ, ਰਘਬੀਰ ਸਿੰਘ ਨਿਆਲ, ਹਰਵਿੰਦਰ ਸਿੰਘ ਗਿੱਲ ,ਜਸਵੀਰ ਸਿੰਘ ਫਤਹਿਪੁਰ, ਗੁਰਵਿੰਦਰ ਸਿੰਘ ਦੇਧਨਾ, ਕੁਲਬੀਰ ਸਿੰਘ ਟੋਡਰਪੁਰ ਤੇ ਸ਼ੇਰ ਸਿੰਘ ਕਾਕੜਾ ਆਦਿ ਹਾਜ਼ਰ ਸਨ।

Advertisement

Advertisement