ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 25 ਮਈ
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਕਿਰਨ ਨਾਲੇ (ਸੱਕੀ ਨਾਲਾ) ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਅਤੇ ਜਲ ਸਰੋਤ ਮੰਤਰੀ ਨਾਲ ਮੁਲਾਕਾਤ ਕਰਕੇ ਕਿਰਨ ਨਾਲੇ ਦੀ ਸਫ਼ਾਈ ਲਈ 55 ਲੱਖ ਰੁਪਏ ਅਤੇ ਆਲੇਚੱਕ ਡਰੇਨ 20 ਲੱਖ ਰੁਪਏ ਮਨਜ਼ੂਰ ਕਰਵਾ ਲਏ ਹਨ।
ਸਫ਼ਾਈ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਰਮਨ ਬਹਿਲ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਇਸ ਨਾਲੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਸਾਲ 2023 ਦੌਰਾਨ ਪਏ ਭਾਰੀ ਮੀਂਹ ਉਪਰੰਤ ਇਨ੍ਹਾਂ ਇਲਾਕਿਆਂ ਵਿੱਚ ਪਾਣੀ 2-3 ਫੁੱਟ ਤੱਕ ਭਰ ਗਿਆ ਸੀ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਕਿਰਨ ਨਾਲੇ ਦੀ ਬਹੁਤ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਨਾਲੇ ਵਿੱਚ ਬਹੁਤ ਜੰਗਲ-ਬੂਟੀ ਇਕੱਠੀ ਹੋ ਗਈ ਸੀ, ਜਿਸ ਕਾਰਨ ਡਰੇਨ ਵਿੱਚੋਂ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਹੀਂ ਹੋ ਪਾ ਰਹੀ ਸੀ ।