ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਾਇਆ ਵਸੂਲੀ ਲਈ ਐੱਸਜੀਪੀਸੀ ਮੁਲਾਜ਼ਮਾਂ ਨੇ ਦੁਕਾਨਾਂ ਨੂੰ ਲਾਏ ਤਾਲੇ

07:37 AM Sep 14, 2024 IST
ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਮੈਨੇਜਰ ਸੁਰਜੀਤ ਸਿੰਘ ਤੇ ਪੁਲੀਸ ਅਧਿਕਾਰੀ।

ਪਰਸ਼ੋਤਮ ਬੱਲੀ
ਬਰਨਾਲਾ, 13 ਸਤੰਬਰ
ਸਥਾਨਕ ਮੁੱਖ ਬੱਸ ਅੱਡੇ ਨੇੜਲੀਆਂ ਡੇਰਾ/ਗੁਰਦੁਆਰਾ ਬਾਬਾ ਗਾਂਧਾ ਸਿੰਘ ਦੀ ਜ਼ਮੀਨ ’ਤੇ ਉਸਾਰੀਆਂ ਦੁਕਾਨਾਂ ਦੇ ਦੁਕਾਨਦਾਰਾਂ ’ਚ ਉਸ ਮੌਕੇ ਅਚਾਨਕ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਨੇ ਕਿਰਾਇਆ ਨਾ ਵਸੂਲੀ ਹੋਣ ‘ਤੇ ਦੁਕਾਨਾਂ ਨੂੰ ਤਾਲੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਸਾਹਮਣੇ ਸੜਕ ’ਤੇ ਧਰਨਾ ਲਾ ਦਿੱਤਾ।
ਘਟਨਾ ਸਥਾਨ ’ਤੇ ਪੁੱਜੇ ਗੁਰਦੁਆਰੇ ਦੇ ਮੈਨੇਜਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਦੁਕਾਨਾਂ ਐੱਸਜੀਪੀਸੀ ਦੀਆਂ ਹਨ ਤੇ ਤੈਅ ਸ਼ਰਤਾਂ ਮੁਤਾਬਕ ਜੋ ਦੁਕਾਨਦਾਰ ਦੋ ਮਹੀਨੇ ਤੱਕ ਕਿਰਾਇਆ ਨਹੀਂ ਦੇਵੇਗਾ, ਉਸ ਦੀ ਦੁਕਾਨ ਨੂੰ ਤਾਲਾ ਜੜ ਦਿੱਤਾ ਜਾਂਦਾ ਹੈ। ਪ੍ਰਦਰਸ਼ਨਕਾਰੀ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐੱਸਜੀਪੀਸੀ ਮੁਲਾਜ਼ਮਾਂ ਵੱਲੋਂ ਜਬਰੀ ਦੁਕਾਨਾਂ ਬੰਦ ਕਰਵਾ ਕੇ ਉਨ੍ਹਾਂ ਨਾਲ ਕਥਿਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਧੱਕੇਸ਼ਾਹੀ ਲਈ ਜ਼ਿੰਮੇਵਾਰਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਮੰਗੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਪਾਰਟੀ ਦੇ ਸਮੇਂ ਸਿਰ ਪੁੱਜਣ ਕਾਰਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਗਿਆ। ਦੋਵੇਂ ਧਿਰਾਂ ਨੂੰ ਬੁਲਾ ਲਿਆ ਗਿਆ ਹੈ। ਗੱਲਬਾਤ ਰਾਹੀਂ ਮਾਸਲੇ ਦਾ ਹੱਲ ਕੱਢਿਆ ਜਾਵੇਗਾ। ਮਹਿਲਾ ਐਡਵੋਕੇਟ ਨੇ ਕਿਹਾ ਕਿ ਐੱਸਜੀਪੀਸੀ ਦਾ ਕੋਈ ਲੈਣ ਦਾ ਨਹੀਂ ਹੈ ਇਨ੍ਹਾਂ ਦੁਕਾਨਾਂ ਵਿੱਚ, ਉਹ ਕੋਰਟ ’ਚੋਂ ਵੀ ਕੇਸ ਹਾਰ ਚੁੱਕੇ ਹਨ। ਇਸ ਦੇ ਬਾਵਜੂਦ ਉਹ ਦੁਕਾਨਦਾਰਾਂ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਕਿਰਾਇਆ ਵਸੂਲੀ ਕਰ ਰਹੇ ਹਨ।

Advertisement

Advertisement