ਕਿਸ਼ਤਵਾੜ ’ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ
05:38 AM Jun 19, 2025 IST
ਜੰਮੂ, 18 ਜੂਨ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪੁਲੀਸ ਅਤੇ ਫ਼ੌਜ ਦੇ ਜਵਾਨਾਂ ਵੱਲੋਂ ਚਟਰੂ ਦੇ ਸਿੰਘਪੋਰਾ ਜੰਗਲੀ ਇਲਾਕੇ ਵਿੱਚ ਅਤਿਵਾਦੀਆਂ ਦੀ ਸੂਚਨਾ ਮਿਲਣ ਮਗਰੋਂ ਇਹ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਕੁੱਝ ਅਤਿਵਾਦੀ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕੋਈ ਵੀ ਅਤਿਵਾਦੀ ਨਜ਼ਰ ਨਹੀਂ ਆਇਆ। ਇਸ ਤੋਂ ਪਹਿਲਾਂ ਅਪਰੈਲ ਅਤੇ ਮਈ ਵਿੱਚ ਚਟਰੂ ’ਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਫ਼ੌਜ ਦਾ ਜਵਾਨ ਅਤੇ ਤਿੰਨ ਅਤਿਵਾਦੀ ਮਾਰੇ ਗਏ ਸਨ। -ਪੀਟੀਆਈ
Advertisement
Advertisement