ਕਿਸਾਨਾਂ ’ਤੇ ਤਸ਼ੱਦਦ ਖ਼ਿਲਾਫ਼ ਡੀਸੀ ਨੂੰ ਮੰਗ ਪੱਤਰ
05:57 AM Mar 18, 2025 IST
ਤਰਨ ਤਾਰਨ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਅਧੀਨ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਦਾ ਵਿਰੋਧ ਕਰਦੇ ਕਿਸਾਨਾਂ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਨੂੰ ਮੰਗ ਪੱਤਰ ਦਿੱਤਾ ਗਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਮੰਗ ਪੱਤਰ ਦੇਣ ਵਾਲੇ ਜਥੇਬੰਦੀ ਦੇ ਆਗੂਆਂ ਵਿੱਚ ਫਤਿਹ ਸਿੰਘ ਪਿੱਦੀ, ਬਲਜਿੰਦਰ ਸਿੰਘ ਸੇਰੋਂ, ਨਿਸ਼ਾਨ ਸਿੰਘ ਸਹਾਬਪੁਰ, ਤਜਿੰਦਰਪਾਲ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਨੋਚਾਹਲ ਤੇ ਜਵਾਹਰ ਸਿੰਘ ਟਾਂਡਾ ਸ਼ਾਮਲ ਹੋਏ| ਜਥੇਬੰਦੀ ਨੇ ਮੰਗ ਪੱਤਰ ਵਿੱਚ ਕਿਸਾਨਾਂ ਦੀ ਜ਼ਮੀਨ ’ਤੇ ਧੱਕੇ ਨਾਲ ਕਬਜ਼ਾ ਕਰਨ ਦਾ ਦੋਸ਼ ਲਗਾਉਂਦਿਆਂ ਇਸ ਦੀ ਨਿਖੇਧੀ ਕੀਤੀ ਅਤੇ ਜ਼ਮੀਨ ਐਕੁਆਇਰ ਕਰਨ ਲਈ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ| -ਪੱਤਰ ਪ੍ਰੇਰਕ
Advertisement
Advertisement