ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲੀਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਹੋਵੇ: ਭੰਗੂ
05:55 AM Jun 10, 2025 IST
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਜੂਨ
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਮੁਹਾਲੀ ਵਿੱਚ ਡੀਸੀ ਕੋਮਲ ਮਿੱਤਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਲਿਖਿਆ ਮੰਗ ਪੱਤਰ ਦਿੱਤਾ ਗਿਆ। ਇਸ ਵਿੱਚ ਉਨ੍ਹਾਂ ਖਨੌਰੀ ਬਾਰਡਰ ’ਤੇ ਅਖੰਡ ਜਾਪ ਦੇ ਚੱਲਦਿਆਂ ਬੀਤੀ 19 ਮਾਰਚ ਨੂੰ ਪੁਲੀਸ ਵੱਲੋਂ ਵਿਘਨ ਪਾਉਣ ਅਤੇ ਬੇਅਦਬੀ ਕਰਨ ਵਾਲੇ ਪੁਲੀਸ ਅਫ਼ਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰਾਂ ਉੱਤੇ ਮੋਰਚੇ ਲੱਗੇ ਹੋਏ ਸਨ। ਇਸ ਦੌਰਾਨ ਇਨ੍ਹਾਂ ਮੋਰਚਿਆਂ ’ਤੇ ਰਾਹ ਕਿਸਾਨਾਂ ਨੇ ਨਹੀਂ ਬਲਕਿ ਹਰਿਆਣਾ ਸਰਕਾਰ ਨੇ ਰੋਕੇ ਹੋਏ ਸਨ। ਸਰਕਾਰ ਨੇ ਹੀ ਕੰਕਰੀਟ ਦੀਆਂ ਕੰਧਾਂ ਬਣਾਈਆਂ ਗਈਆਂ ਸਨ ਪਰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਕਿਸਾਨਾਂ ’ਤੇ ਜੁਲਮ ਢਾਹਿਆ।
Advertisement
Advertisement