ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ’ਤੇ ਭੱਦੀਆਂ ਟਿੱਪਣੀਆਂ ਕਰਨ ਵਾਲਿਆਂ ਕੋਲੋਂ ਹਿਸਾਬ ਲਿਆ ਜਾਵੇਗਾ: ਔਲਖ

07:44 AM Sep 14, 2024 IST
ਪਿੰਡ ਮੋਰੀਵਾਲਾ ’ਚ ਮੀਟਿੰਗ ਕਰਦੇ ਹੋਏ ਬੀਕੇਈ ਨਾਲ ਸਬੰਧਤ ਕਿਸਾਨ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਸਤੰਬਰ
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਆਖਿਆ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲਿਆਂ ਕੋਲੋਂ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਗੋਪਲਾ ਰਾਮ ਦੇ ਪਿੰਡ ਗੰਗਾ ਤੋਂ 18 ਸਤੰਬਰ ਨੂੰ ਕਿਸਾਨ ਇਨਸਾਫ ਮਾਰਚ ਸ਼ੁਰੂ ਕੀਤਾ ਜਾਵੇਗਾ ਜੋ ਸਾਰੇ ਪਿੰਡਾਂ ’ਚ ਕਿਸਾਨ ਵਿਰੋਧੀ ਨੇਤਾਵਾਂ ਦੀ ਪੋਲ ਖੋਲ੍ਹੇਗਾ। ਉਹ ਅੱਜ ਇਥੇ ਪਿੰਡ ਮੋਰੀਵਾਲਾ ’ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਿਸਾਨ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਿਸਾਨ ਵਿਰੋਧੀ ਚਿਹਰਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਦਾ ਹੁਣ ਸਹੀ ਸਮਾਂ ਹੈ, ਇਸ ਲਈ ਉਨ੍ਹਾਂ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਇਨ੍ਹਾਂ ਸਿਆਸਤਦਾਨਾਂ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਅੱਤਿਆਚਾਰਾਂ ਬਾਰੇ ਵਿਸਥਾਰ ਨਾਲ ਲੋਕਾਂ ਦੱਸਣਗੀਆਂ। ਔਲਖ ਨੇ ਕਿਹਾ ਕਿ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਲੋਕ ਇੱਕ ਵਾਰ ਫਿਰ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੇਤਾ ਕਿਸਾਨਾਂ ਨੂੰ ਅਣਗੌਲਿਆਂ ਕਰਦੇ ਰਹੇ ਹਨ ਐਤਕੀਂ ਲੋਕ ਉਨ੍ਹਾਂ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਕੰਮ ਕਰਨਗੇ।

Advertisement

Advertisement