ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦਾ ਧਰਨਾ ਚੁੱਕਣਾ ਸਰਕਾਰ ਦੀ ਮਜਬੂਰੀ: ਸੌਂਦ

05:53 AM Mar 21, 2025 IST
featuredImage featuredImage
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 20 ਮਾਰਚ
ਡੇਰਾਬੱਸੀ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਸਰਕਾਰ ਸੂਬੇ ਵਿੱਚੋਂ ਨਸ਼ੇ ਦਾ ਖ਼ਾਤਮਾ ਕਰ ਹੀ ਸਾਹ ਲਏਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਧਰਨਾ ਚੁੱਕਣਾ ਮਜਬੂਰੀ ਬਣ ਗਈ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਬਹੁਤ ਵੱਡਾ ਵਿੱਤੀ ਘਾਟਾ ਪੈ ਰਿਹਾ ਸੀ। ਕਿਸਾਨਾਂ ਵੱਲੋਂ ਲਾਏ ਜਾਮ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਭਾਵਨਾਵਾਂ ਨੂੰ ਸਮਝਦਿਆਂ ਸ਼ਾਂਤਮਈ ਤਰੀਕੇ ਨਾਲ ਇਸ ਧਰਨੇ ਨੂੰ ਚੁੱਕਿਆ ਗਿਆ ਹੈ ਜਿਸ ਦੌਰਾਨ ਕਿਸੇ ਨਾਲ ਵੀ ਕੋਈ ਵਧੀਕੀ ਨਹੀਂ ਕੀਤੀ ਗਈ, ਸਗੋਂ ਅਫ਼ਸਰਾਂ ਨੇ ਹੱਥ ਬੰਨ੍ਹ ਕੇ ਧਰਨਾ ਚੁੱਕਣ ਲਈ ਕਿਹਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਸਾਥ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ 12336 ਪਿੰਡਾਂ ਵਿੱਚ ਅਗਲੇ ਮਾਲੀ ਸਾਲ ਵਿੱਚ ਛੱਪੜਾਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਕੇ ਪਾਣੀ ਦੇ ਨਮੂਨੇ ਦੀ ਜਾਂਚ ਕਰਵਾ ਕੇ ਪਾਣੀ ਦੀ ਸਿੰਚਾਈ ਲਈ ਵਰਤਿਆ ਜਾਵੇਗਾ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐੱਸਪੀ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਨੇ ਸੰਬੋਧਨ ਕੀਤਾ।

Advertisement

‘52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ’

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁਹਿੰਮ ਤਹਿਤ ਐੱਸਐੱਸਪੀ ਮੁਹਾਲੀ ਡਾ. ਦੀਪਕ ਪਾਰਿਕ ਤੇ ਸਬ ਡਿਵੀਜ਼ਨ ਡੇਰਾਬੱਸੀ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠਲੀ ਪੁਲੀਸ ਵੱਲੋਂ ਲੰਘੇ 10 ਦਿਨਾ ਤੋਂ ਹਲਕਾ ਡੇਰਾਬੱਸੀ ਡਰੱਗ ਹੌਟਸਪੌਟ ਤ੍ਰਿਵੇਦੀ ਕੈਂਪ, ਡੇਰਾਬੱਸੀ ਤੇ ਦਿਆਲਪੁਰਾ ਜ਼ੀਰਕਪੁਰ ਸਥਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸਬ ਡਿਵੀਜ਼ਨ ਡੇਰਾਬੱਸੀ ਅਤੇ ਸਬ ਡਿਵੀਜ਼ਨ ਜ਼ੀਰਕਪੁਰ ਪੁਲੀਸ ਨੇ ਕੁੱਲ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਹਲਕਾ ਡੇਰਾਬੱਸੀ ਦੇ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਉਨ੍ਹਾਂ ਵਿਰੁੱਧ ਕੁੱਲ 21 ਮੁਕੱਦਮੇ ਦਰਜ ਕੀਤੇ ਹਨ। ਮੁਲਜ਼ਮਾਂ ਕੋਲੋਂ ਕੁੱਲ 15 ਕਿਲੋ ਅਫੀਮ, 1 ਕਿਲੋ 290 ਗ੍ਰਾਮ ਕੋਕੀਨ, 3 ਕਿਲੋ ਗਾਂਜਾ, 2 ਕਿਲੋ 700 ਗ੍ਰਾਮ ਚਰਸ, 118 ਗ੍ਰਾਮ ਹੈਰੋਇਨ, 684 ਨਸ਼ੀਲੀ ਗੋਲੀਆਂ, 13.5 ਲੀਟਰ ਸ਼ਰਾਬ, 700 ਗ੍ਰਾਮ ਭੁੱਕੀ ਅਤੇ 3,13,000 ਰੁਪਏ ਡਰੱਗ ਮਨੀ, ਲਾਈਟਰ, ਫੋਇਲ, ਪਾਈਪ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ।

Advertisement
Advertisement