ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ: ਉਗੋਂਕੇ
07:58 AM Apr 08, 2025 IST
ਪੱਤਰ ਪ੍ਰੇਰਕ
ਤਪਾ ਮੰਡੀ, 7 ਅਪਰੈਲ
ਵਿਧਾਇਕ ਲਾਭ ਸਿੰਘ ਉਗੋਂਕੇ ਨੇ ਅੱਜ ਪੁਰਾਣੀ ਦਾਣਾ ਮੰਡੀ ’ਚ ਆੜ੍ਹਤੀਆਂ ਐਸੋਸੀਏਸ਼ਨ ਨਾਲ ਕਣਕ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ। ਵਿਧਾਇਕ ਨੇ ਕਿਹਾ ਕਿ ਵਿਸਾਖੀ ਤੋਂ ਪਹਿਲਾਂ ਹੀ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਹੋ ਜਾਵੇਗੀ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ। ਕਿਸੇ ਵੀ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ-ਨਾਲ ਵੀ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮੰਡੀ ’ਚ ਆਉਣ ਸਾਰ ਫਸਲ ਦੀ ਖਰੀਦ ਯਕੀਨੀ ਬਣਾਈ ਜਾਵੇ।
Advertisement
Advertisement