ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ: ਈਟੀਓ
06:30 AM Apr 16, 2025 IST
ਸਿਮਰਤਪਾਲ ਬੇਦੀ
ਜੰਡਿਆਲਾ ਗੁਰੂ, 15 ਅਪਰੈਲ
ਇੱਥੇ ਦਾਣਾ ਮੰਡੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਣਕ ਦੀ ਸਰਕਾਰੀ ਖ਼ਰੀਦ ਰਸਮੀ ਤੌਰ ਉੱਤੇ ਸ਼ੁਰੂ ਕਰਵਾਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਅਮਨਦੀਪ ਸਿੰਘ, ਆੜ੍ਹਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਨੀਲ ਪਾਸੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਰਈਆ ਮੰਡੀ ਵਿੱਚ ਹੋਈ ਕਣਕ ਦੀ ਖਰੀਦ ਕੱਲ੍ਹ ਪਨਗਰੇਨ ਨੇ ਕੀਤੀ ਸੀ ਅਤੇ ਅੱਜ ਉਸ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੀ ਹੈ। ਉਨ੍ਹਾਂ ਕਿਹਾ,‘ਤੁਸੀਂ ਸੁੱਕੀ ਫਸਲ ਲੈ ਕੇ ਆਓ ਅਤੇ ਤੁਹਾਡੀ ਫਸਲ ਵੀ ਨਾਲੋ-ਨਾਲ ਖਰੀਦੀ ਜਾਵੇਗੀ ਤੇ ਅਦਾਇਗੀ ਵੀ ਨਾਲੋ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।’
Advertisement
Advertisement
Advertisement