ਕਿਸਾਨਾਂ ਦੀ ਭੁੱਖ ਹੜਤਾਲ ਜਾਰੀ
06:57 AM Apr 11, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 10 ਅਪਰੈਲ
ਜਮਹੂਰੀ ਕਿਸਾਨ ਸਭਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਅੱਜ ਦੂਸਰੇ ਦਿਨ 11 ਕਿਸਾਨਾਂ ਦਾ ਜਥਾ ਹੜਤਾਲ ’ਤੇ ਬੈਠਿਆ। ਜਥੇਬੰਦੀ ਝੋਨੇ ਦੇ ਸੀਜ਼ਨ ਦੌਰਾਨ ਲਿਫਟਿੰਗ ਦੇ ਨਾਂ ’ਤੇ ਕੁਝ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਕੱਟੇ ਪੈਸੇ ਵਾਪਸ ਕਰਵਾਉਣ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਹੈ। ਭੁੱਖ- ਹੜਤਾਲੀ ਕੈਂਪ ਵਿੱਚ ਅੱਜ ਕੀਤੇ ਇਕੱਠ ਨੂੰ ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਫੇਲੋਕੇ, ਮਾਸਟਰ ਹਰਭਜਨ ਸਿੰਘ ਚੂਸਲੇਵੜ, ਸੁਰਿੰਦਰ ਸਿੰਘ ਖੱਬੇ, ਮੁਖਤਾਰ ਸਿੰਘ ਮੱਲਾ, ਦਲਜੀਤ ਸਿੰਘ ਦਿਆਲਪੁਰਾ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਆਗੂਆਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਵਾਪਸ ਕਰਵਾਉਣ ਦਾ ਯਕੀਨ ਦਿੱਤਾ ਸੀ ਜਿਹੜਾ ਅੱਜ ਤੱਕ ਵੀ ਪੂਰਾ ਨਹੀਂ ਹੋਇਆ|
Advertisement
Advertisement