ਕਿਸਾਨਾਂ ਦੇ ਉਜਾੜੇ ਦਾ ਵਿਰੋਧ ਕਰਨ ਦਾ ਸੱਦਾ
08:00 AM May 20, 2025 IST
ਰਾਏਕੋਟ: ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੂਬਾਈ ਆਗੂ ਅਮਰਨਾਥ ਕੂੰਮਕਲਾਂ, ਦਲਜੀਤ ਕੁਮਾਰ ਗੋਰਾ, ਸੁਭਾਸ਼ ਰਾਣੀ, ਸੁਖਮਿੰਦਰ ਸਿੰਘ ਲੋਟੇ ਅਤੇ ਪਰਮਜੀਤ ਸਿੰਘ ਨੀਲੋਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰਾਂ ਦੇ ਵਿਕਾਸ ਦੇ ਨਾਂ ਹੇਠ ਜ਼ਿਲ੍ਹੇ ਦੇ ਤਿੰਨ ਦਰਜਨ ਤੋਂ ਵਧੇਰੇ ਪਿੰਡਾਂ ਦੀ 24000 ਏਕੜ ਤੋਂ ਵਧੇਰੇ ਜ਼ਮੀਨ ਗ੍ਰਹਿਣ ਕਰਨ ਦੀ ਯੋਜਨਾ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।ਉਨ੍ਹਾਂ ਯਾਦ ਕਰਵਾਇਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵੀ ਅਜਿਹਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਰੁੱਧ ਸਾਹਨੇਵਾਲ ਦੀ ਦਾਣਾ ਮੰਡੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਸੀ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟੀਫ਼ਿਕੇਸ਼ਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement