ਕਿਸਾਨਾਂ ਨੂੰ ਜਾਗਰੂਕ ਕੀਤਾ
05:43 AM Jun 03, 2025 IST
ਪੱਤਰ ਪ੍ਰੇਰਕ
ਸਮਾਣਾ, 2 ਜੂਨ
ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, ਸੈਦੀਪੁਰ, ਲਾਲੀਨਾ ਤੇ ਚੁਪਕੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗਬਾਨੀ ਅਤੇ ਭੋਜਨ ਪ੍ਰਾਸੈਸਿੰਗ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਪ੍ਰੋਫੈਸਰ ਡਾ. ਰਜਨੀ ਗੋਇਲ, ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਸੁਚੱਜੀ ਵਰਤੋਂ ਲਈ ਪ੍ਰੇਰਿਤ ਕੀਤਾ ਗਿਆ।
Advertisement
Advertisement