ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮੇਂ ’ਚ ਪੱਕਣ ਵਾਲੀਆਂ ਕਿਸਮਾਂ ਲਾਉਣ ਲਈ ਪ੍ਰੇਰਿਆ

05:14 AM May 08, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 7 ਮਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਝੋਨੇ ਦੀਆਂ ਦਰਮਿਆਨੇ ਅਤੇ ਘੱਟ ਸਮੇਂ ਦੀਆਂ ਕਿਸਮਾਂ ਪੀਆਰ 131 ਅਤੇ ਪੀਆਰ 126 ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਿੰਡਾਂ ਵਿੱਚ ਜਾ ਕੇ ਅਤੇ ਸੋਸ਼ਲ ਅਤੇ ਪ੍ਰਿੰਟ ਮੀਡੀਆ ਰਾਹੀਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਅਤੇ ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਝੋਨੇ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੀਆਂ ਹਨ। ਝੋਨੇ ਦੀ ਪੀਆਰ 131 ਕਿਸਮ ਖੇਤ ਵਿੱਚ ਲੁਆਈ ਤੋਂ ਬਾਅਦ 110 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸੇ ਤਰ੍ਹਾਂ ਝੋਨੇ ਦੀ ਘੱਟ ਸਮੇਂ ਦੀ ਕਿਸਮ ਪੀਆਰ 126 ਲੁਆਈ ਤੋਂ ਬਾਅਦ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦਾ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਪੀਆਰ 131 ਕਿਸਮ ਦੀ ਪਨੀਰੀ 20-25 ਮਈ ਦੇ ਵਿਚਕਾਰ ਬੀਜੀ ਜਾ ਸਕਦੀ ਹੈ ਜਦਕਿ ਪੀ ਆਰ 126 ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ।

Advertisement
Advertisement