ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਸ਼ਰੂ

08:11 AM Sep 13, 2024 IST
ਮੋਗਾ ਵਿਚ ਜਾਗਰੂਕਤਾ ਮੁਹਿੰਮ ਦੀ ਸੁਰੂਆਤ ਕਰਦੇ ਹੋਏ ਬਾਲ ਮੁਕੰਦ ਸ਼ਰਮਾ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਸਤੰਬਰ
ਪੰਜਾਬ ਰਾਜ ਫੂਡ ਕਮਿਸ਼ਨ ਚੇਅਰਮੈਨ ਬਾਲ ਮੁਕੰਦ ਸ਼ਰਮਾ, ਡਿਪਟੀ ਕਮਿਸ਼ਨਰ ਵਿਸੇਸ਼ ਸਾਰੰਗਲ, ਸਟੇਟ ਐਵਾਰਡੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਉਨ੍ਹਾਂ ਜਾਗਰੂਕਤਾ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 40 ਰੋਜ਼ਾ ਜਾਗਰੂਕਤਾ ਮੁਹਿੰਮ ਤਹਿਤ ਇਹ ਮੋਬਾਈਲ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ। ਇਸ ਮੌਕੇ ਪੰਜਾਬ ਰਾਜ ਫੂਡ ਕਮਿਸਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਅਤੇ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਕੁਦਰਤ ਪ੍ਰੇਮੀ ਹੋਣ ਦਾ ਸਬੂਤ ਬਣਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕਿਸਾਨਾਂ ਨੂੰ 7100 ਤੋਂ ਵਧੇਰੇ ਖੇਤੀ ਮਸ਼ੀਨਰੀ ਮੁਹਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜੇ ਕਿਸੇ ਕਿਸਾਨ ਨੇ ਪਰਾਲੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਕਿਰਾਏ ਤੇ ਲੈਣੀ ਹੈ ਤਾਂ ਉਹ ਆਈ ਖੇਤ ਐਪ ਡਾਊਨਲੋਡ ਕਰਕੇ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਜਾਣਕਾਰੀ ਹਾਸਲ ਕਰ ਸਕਦਾ ਹੈ। ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਪਹਿਲਾਂ ਹੀ ਇਸ ਸਬੰਧੀ ਕਿਸਾਨਾਂ ਨੂੰ ਕੈਂਪਾਂ ਰਾਹੀਂ ਅਤੇ ਨਿੱਜੀ ਤਾਲਮੇਲ ਰਾਹੀਂ ਪ੍ਰੇਰਿਤ ਕਰ ਰਿਹਾ ਹੈ। ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਕਾਰਵਾਈਆਂ ਨੂੰ ਰੋਕਣ ਲਈ ਕਮਰ ਕੱਸ ਲਈ ਹੈ। ਦੂਜੇ ਪਾਸੇ ਕਿਸਾਨ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦਾ ਉਚਿਤ ਬਦਲ ਦਿੱਤਾ ਜਾਵੇ।

Advertisement

Advertisement