ਜੌੜਾਮਾਜਰਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ
ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਪਿੰਡ ਕਕਰਾਲਾ ਦੇ ਕਿਸਾਨ ਜਗਜੀਤ ਸਿੰਘ ਦੀ ਢੇਰੀ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਜੌੜਾਮਾਜਰਾ ਨੇ ਕਿਹਾ ਕਿ ਮਾਰਕੀਟ ਕੇਮਟੀ ਸਮਾਣਾ ਅਧੀਨ ਸਥਾਪਤ 20 ਮੰਡੀਆਂ ’ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਡੀਆਂ ’ਚ ਬਾਰਦਾਨੇ ਸਮੇਤ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ’ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ’ਚ ਆਈ ਕਣਕ ਦੀ ਨਾਲ ਦੀ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਮਿੰਟੂ, ਪੀਏ ਗੁਰਦੇਵ ਸਿੰਘ ਟਿਵਾਣਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਡਾ. ਮਦਨ ਮਿੱਤਲ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਨਰਿੰਦਰ ਗਰਗ, ਸੈਕਟਰੀ ਪਵਨ ਧੂਰੀ, ਖਜ਼ਾਨਚੀ ਪਵਲ ਕੁਮਾਰ, ਜੀਵਨ ਬਘਰੋਲ, ਸ਼ਿਵ ਕੁਮਾਰ ਮੰਗਾ, ਸੋਮ ਪ੍ਰਕਾਸ਼, ਕੁਲਦੀਪ ਸਿੰਘ ਬੰਮਣਾ, ਨਿਰਭੈ ਸਿੰਘ, ਸੰਜੇ ਕਰਹਾਲੀ, ਪੁਨੀਤ ਸਿੰੰਗਲਾ, ਕੁਲਵੀਰ ਸਿੰਗਲਾ ਤੇ ਰਾਜ ਸਚਦੇਵਾ ਆਦਿ ਹਾਜ਼ਰ ਸਨ।