ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ: ਕਟਾਰੂਚੱਕ

05:45 AM Apr 30, 2025 IST
featuredImage featuredImage
ਬਠਿੰਡਾ ਦੀ ਦਾਣਾ ਮੰਡੀ ’ਚ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਲਾਲ ਚੰਦ ਕਟਾਰੂਚੱਕ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

Advertisement

ਬਠਿੰਡਾ, 29 ਅਪਰੈਲ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਖਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ।
ਸ੍ਰੀ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਇਹ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ ਦੀ ਫ਼ਸਲ ਪਹੁੰਚੀ ਹੈ, ਜਿਸ ਵਿਚੋਂ 103 ਲੱਖ ਮੀਟ੍ਰਿਕ ਟਨ ਫ਼ਸਲ ਵੱਖ-ਵੱਖ ਏਜੰਸੀਆਂ ਖਰੀਦ ਚੁੱਕੀਆਂ ਹਨ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 20,500 ਕਰੋੜ ਰੁਪਏ ਦਾ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੁਕਮ ਹੈ ਕਿ ਮੰਡੀ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਇਸ ਗੱਲ ’ਤੇ ਪਹਿਰਾ ਦੇਣ ਦੇ ਲਈ ਪ੍ਰਸ਼ਾਸ਼ਨ ਅਤੇ ਮੰਡੀਆਂ ਦੇ ਚੇਅਰਮੈਨ ਆਦਿ ਮੰਡੀਆਂ ਵਿਖੇ ਸਮੇਂ-ਸਮੇਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਮੰਡੀਆਂ ਦੇ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।

ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੋਂ ਦੀ ਅਨਾਜ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਤਸੱਲੀ ਦਾ ਪ੍ਰਗਟਾਵਾ ਕਰਨ ਦੇ ਨਾਲ ਹੀ ਇਹ ਦਾਅਵਾ ਵੀ ਕੀਤਾ ਕਿ ਪੰਜਾਬ ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਖਰੀਦੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 20 ਹਜ਼ਾਰ 500 ਕ੍ਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ ਅਤੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 5.79 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਬੀਤੇ ਇਕ ਦਿਨ ਵਿਚ 21387 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Advertisement

 

Advertisement