ਕਿਸਾਨਾਂ ਨੇ ਟਰੰਪ, ਮੋਦੀ ਤੇ ਮਾਨ ਦੇ ਪੁਤਲੇ ਫੂਕੇ
06:24 AM Apr 06, 2025 IST
ਬਲਾਚੌਰ: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਤਹਿਸੀਲ ਕੰਪਲੈਕਸ ਬਲਾਚੌਰ ਦੇ ਮੁੱਖ ਗੇਟ ਅੱਗੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਂਝੇ ਤੌਰ ’ਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਵੱਲੋਂ ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ, ਪਵਨ ਸ਼ਰਮਾ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਦੇ ਤਰਲੋਚਨ ਸਿੰਘ ਰੱਕੜ, ਹਰਪਾਲ ਸਿੰਘ ਮੱਕੋਵਾਲ, ਸੰਘਰਸ਼ੀ ਆਗੂ ਕਾਮਰੇਡ ਪਰਮਿੰਦਰ ਮੇਨਕਾ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਡੋਨਲਡ ਟਰੰਪ ਅੱਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਦੀ ਸਰਕਾਰ ਅੱਗੇ ਗੋਡੇ ਟੇਕ ਕੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਰਗ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement