ਪੱਤਰ ਪ੍ਰੇਰਕਪੱਖੋ ਕੈਂਚੀਆਂ, 9 ਦਸੰਬਰਕਿਸਾਨੀ ਮੰਗਾਂ ਦੇ ਹੱਲ ਲਈ ਪੈਦਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਅੱਜ ਪਿੰਡ ਚੀਮਾ ਵਿਖੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਦੇ ਬਾਰਡਰਾਂ ’ਤੇ ਕਿਸਾਨਾਂ ਉਪਰ ਜ਼ੁਲਮ ਕਰਕੇ ਭਾਜਪਾ ਨੇ ਮੁੜ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਗੱਲ ਕਰਨ ਦੀ ਥਾਂ ਜ਼ਬਰ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਸਮੇਂ ਸੰਯੁਕਤ ਕਿਸਾਨ ਮੋਰਚੇ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਮੰਗਾਂ ਨੂੰ ਲਾਗੂ ਕਰਨ ਤੋਂ ਸਰਕਾਰ ਭੱਜ ਰਹੀ ਹੈ। ਇਸ ਮੌਕੇ ਜਗਦੀਪ ਸਿੰਘ ਇਕਾਈ ਸਕੱਤਰ, ਮਲਕੀਤ ਸਿੰਘ, ਬਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ, ਅਵਤਾਰ ਸਿੰਘ ਖਾਲਸਾ, ਜਾਗਰ ਸਿੰਘ ਜਾਗਲ, ਕਰਨੈਲ ਸਿੰਘ,ਕਾਲਾ ਸਿੰਘ ਵੜੈਚ ਅਤੇ ਗੁਰਮੇਲ ਸਿੰਘ ਮੇਲੂ ਹਾਜ਼ਰ ਸਨ।