ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਧਰਨਾ

05:28 AM Mar 11, 2025 IST
featuredImage featuredImage
ਮੁਹਾਲੀ ਵਿੱਚ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। 

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 10 ਮਾਰਚ
ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿੱਚ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਯੂਨੀਅਨ (ਲੱਖੋਵਾਲ), ਕਿਸਾਨ ਯੂਨੀਅਨ (ਕਾਦੀਆ), ਕਿਸਾਨ ਯੂਨੀਅਨ (ਏਕਤਾ-ਡਕੌਂਦਾ), ਕਿਸਾਨ ਯੂਨੀਅਨ (ਕਾਦੀਆ), ਕਿਸਾਨ ਯੂਨੀਅਨ (ਪੁਆਧ) ਅਤੇ ਕਿਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ, ਰਵਨੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਤਰਲੋਚਨ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੀ ਭਾਜਪਾ ਦੇ ਰਾਹ ਪੈ ਗਈ ਹੈ ਅਤੇ ਕਿਸਾਨਾਂ ਨੂੰ ਆਪਣਾ ਦੁਸ਼ਮਣ ਸਮਝਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ’ਚੋਂ ਉੱਠ ਕੇ ਚਲੇ ਜਾਣਾ ਅਤੇ ਬਾਅਦ ਵਿੱਚ ਮਾੜਾ ਬੋਲਣਾ ਬਿਲਕੁਲ ਗਲਤ ਹੈ। ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਅਤੇ ਉਸ ਦਿਨ ਕਿਸਾਨਾਂ ਨੂੰ ਫੜ ਕੇ ਥਾਣਿਆਂ ਵਿੱਚ ਬੰਦ ਕਰਨਾ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਦਾ ਪ੍ਰਤੱਖ ਪ੍ਰਮਾਣ ਹੈ। ਇਸੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਖ਼ੁਦ ਚੱਲ ਕੇ ਕਿਸਾਨਾਂ ਕੋਲ ਆਏ ਅਤੇ ਕਿਸਾਨਾਂ ਦੀ ਪੂਰੀ ਗੱਲ ਸੁਣੀ। ਉਨ੍ਹਾਂ ਕਿਹਾ ਕਿ
ਉਹ ਕਿਸਾਨਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣਗੇ। ਕੁਲਵੰਤ ਸਿੰਘ ਨੇ ਕਿਸਾਨਾਂ ਲਈ ਲੰਗਰ ਤਿਆਰ ਕਰਵਾਇਆ ਗਿਆ ਅਤੇ ਭੋਜਨ ਪਰੋਸਣ ਦੀ ਵੀ ਪੇਸ਼ਕਸ਼ ਕੀਤੀ ਪ੍ਰੰਤੂ ਕਿਸਾਨਾਂ ਨੇ ਲੰਗਰ ਨਹੀਂ ਛਕਿਆ। ਬਾਅਦ ਵਿੱਚ ਨੰਬਰਦਾਰ ਹਰਵਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚੋਂ ਲੰਗਰ ਲੈ ਕੇ ਆਏ ਅਤੇ ਸਾਰੇ ਕਿਸਾਨਾਂ ਨੇ ਪੰਗਤ ਵਿੱਚ ਬੈਠ ਕੇ ਛਕਿਆ।
ਇਸ ਮੌਕੇ ਕੁਲਵੰਤ ਸਿੰਘ ਤ੍ਰਿਪੜੀ, ਜਸਪਾਲ ਲਾਂਡਰਾਂ, ਜਗਵਿੰਦਰ ਸਿੰਘ ਕੰਡਾਲਾ, ਹਰਦੀਪ ਸਿੰਘ ਬਠਲਾਣਾ, ਗੁਰਜਿੰਦਰ ਸਿੰਘ ਸਿਆਊ, ਹਰਜੀਤ ਸਿੰਘ, ਸ਼ੇਰ ਸਿੰਘ ਦੈੜੀ, ਸਤਨਾਮ ਸਿੰਘ, ਦਰਸ਼ਨ ਸਿੰਘ ਦੁਰਾਲੀ, ਗੁਰਨਾਮ ਸਿੰਘ ਦਾਊਂ, ਕਮਲਪ੍ਰੀਤ ਸਿੰਘ ਲਾਂਡਰਾਂ, ਰੁਸਤਮ ਭਬਾਤ, ਤਰਲੋਚਨ ਭਬਾਤ ਅਤੇ ਹੋਰਨਾਂ ਕਿਸਾਨਾਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਕਿਸਾਨਾਂ ’ਤੇ ਜ਼ੁਲਮ ਢਾਹੁਣ ਦੀ ਕੋਸ਼ਿਸ਼ ਕੀਤੀ ਤਾਂ ਸੂਬੇ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement