ਕਿਸਾਨ ਅਗੂਆਂ ਵੱਲੋਂ ਪਿੰਡ ’ਚੋਂ ਛਿਮਾਹੀ ਫੰਡ ਇਕੱਤਰ
05:37 AM May 14, 2025 IST
ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ-ਏਕਤਾ (ਉਗਰਾਹਾਂ) ਦੀ ਸੰਗਤਪੁਰਾ ਇਕਾਈ ਵੱਲੋਂ ਪਿੰਡ ’ਚ ਛਿਮਾਹੀ ਫੰਡ ਇਕੱਠਾ ਕੀਤਾ ਗਿਆ। ਜਥੇਬੰਦੀ ਦੇ ਇਕਾਈ ਪ੍ਰਧਾਨ ਦਰਸ਼ਨ ਸਿੰਘ, ਬਲਾਕ ਆਗੂ ਗੁਰਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਖੇਤੀ ਨੀਤੀਆਂ ਕਾਰਪੋਰੇਟ ਪੱਖੀ ਹਨ, ਜਿਸ ਕਰਕੇ ਕਿਸਾਨਾਂ ਨੂੰ ਦਿੱਲੀ ਦੇ ਇਤਿਹਾਸਕ ਅੰਦੋਲਨ ਵਾਂਗ ਲਗਾਤਾਰ ਸੰਘਰਸ਼ਾਂ ਨੂੰ ਜਾਰੀ ਰੱਖਣ ਦੀ ਲੋੜ ਹੈ। ਆਮ ਆਦਮੀ ਪਾਰਟੀ ਵੱਲੋਂ ਬਣਾਈ ਗਈ ਨਵੀਂ ਖੇਤੀ ਨੀਤੀ ’ਚ ਸਾਰੀਆਂ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਗਾਰੰਟੀ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਵੀ ਵਾਅਦੇ ਮੁਤਾਬਿਕ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਗਾਰੰਟੀ ਨਾਲ ਖਰੀਦ ਲਈ ਕਾਨੂੰਨ ਬਣਾਏ। ਉਨ੍ਹਾਂ ਕਿਹਾ ਕਿ ਇਹ ਵੀ ਕਿਸਾਨਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕੇਂਦਰ-ਸਰਕਾਰ ਦਿੱਲੀ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਸੁਹਿਰਦ ਨਹੀਂ ਹੈ। -ਪੱਤਰ ਪ੍ਰੇਰਕ
Advertisement
Advertisement