ਕਿਸਾਨ ਆਗੂ ਨਾਗਰਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ
06:25 AM May 20, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 19 ਮਈ
ਸੀਨੀਅਰ ਕਿਸਾਨ ਆਗੂ ਨੇਤਰ ਸਿੰਘ ਨਾਗਰਾ ਜੋ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਖੰਨਾ ਨੇੜਲੇ ਉਨ੍ਹਾਂ ਦੇ ਜੱਦੀਂ ਪਿੰਡ ਇਕੋਲਾਹੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ। ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਤੋਂ ਇਲਾਵਾ ਧਾਰਮਿਕ, ਵਿੱਦਿਅਕ, ਰਾਜਨੀਤਕ ਅਦਾਰਿਆਂ ਦੇ ਮੁਖੀ ਅਤੇ ਹੋਰ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਮੀਆਂਪੁਰ, ਪੱਤਰਕਾਰ ਜੱਥੇਬੰਦੀ ਵੱਲੋਂ ਜੋਗਿੰਦਰ ਸਿੰਘ ਓਬਰਾਏ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਨਿਹੰਗ ਮੁੱਖੀ ਜੱਥੇਦਾਰ ਸਰਬਜੀਤ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਨਾਗਰਾ ਦੀ ਸਮਾਜ ਅਤੇ ਕਿਸਾਨ ਸੰਘਰਸ਼ ਵਿਚ ਦਿੱਤੀ ਸੇਵਾ ਦੀ ਸ਼ਲਾਘਾ ਕੀਤੀ।
Advertisement
Advertisement