ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੀ ਨਿੰਦਾ
05:56 AM May 04, 2025 IST
ਪੱਤਰ ਪ੍ਰੇਰਕ
ਯਮੁਨਾਨਗਰ, 3 ਮਈ
ਅਖਿਲ ਭਾਰਤੀ ਕਿਸਾਨ ਸਭਾ ਦੀ ਜ਼ਿਲ੍ਹਾ ਕਮੇਟੀ ਸੰਯੁਕਤ ਕਿਸਾਨ ਅੰਦੋਲਨ ਦੇ ਰਾਸ਼ਟਰੀ ਨੇਤਾ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੀ ਹੈ। ਕਿਸਾਨ ਸਭਾ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਾਂਗਵਾਨ ਅਤੇ ਸਕੱਤਰ ਮਹੀਪਾਲ ਚਮਰੋੜੀ ਨੇ ਕਿਹਾ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਖਿਲਾਫ ਕੱਲ੍ਹ ਮੁਜ਼ੱਫਰਨਗਰ ਵਿੱਚ ਵਿਰੋਧ ਮੀਟਿੰਗ ਵਿੱਚ ਸੱਦਾ ਦਿੱਤਾ ਗਿਆ ਸੀ। ਜਦੋਂ ਉਹ ਉੱਥੇ ਪਹੁੰਚੇ ਤਾਂ ਫਿਰਕੂ ਕੱਟੜਪੰਥੀਆਂ ਦੇ ਗਰੋਹ ਨੇ ਯੋਜਨਾਬੱਧ ਅਤੇ ਹਿੰਸਕ ਢੰਗ ਨਾਲ ਹਮਲਾ ਕਰ ਦਿੱਤਾ। ਇਸ ਕਾਇਰਤਾਪੂਰਨ ਹਮਲੇ ਦੀ ਦੇਸ਼ ਭਰ ਵਿੱਚ ਵਿਆਪਕ ਨਿੰਦਾ ਕੀਤੀ ਜਾ ਰਹੀ ਹੈ ਪਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਅਜੇ ਤੱਕ ਇਸ ਹਮਲੇ ਦੀ ਨਿੰਦਾ ਨਹੀਂ ਕੀਤੀ ਹੈ ਜੋ ਕਈ ਸਵਾਲ ਖੜ੍ਹੇ ਕਰਦਾ ਹੈ।ਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਤ ‘ਤੇ ਹਮਲਾ ਕਿਸੇ ਖਾਸ ਵਿਅਕਤੀ ‘ਤੇ ਹਮਲਾ ਨਹੀਂ ਹੈ, ਸਗੋਂ ਪੂਰੇ ਕਿਸਾਨ-ਮਜ਼ਦੂਰ ਵਰਗ ’ਤੇ ਹਮਲਾ ਹੈ
Advertisement
Advertisement