ਕਿਸਾਨ ਆਗੂ ਸੰਤੋਖ ਸਿੰਘ ਲਹਿਰਾ ਖਾਨਾ ਦਾ ਦੇਹਾਂਤ
ਪੱਤਰ ਪ੍ਰੇਰਕ
ਭੁੱਚੋ ਮੰਡੀ, 3 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਦੇ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਥੇਬੰਦੀ ਦੇ ਆਗੂਆਂ ਨੇ ਸੰਤੋਖ ਸਿੰਘ ਦੀ ਮ੍ਰਿਤਕ ਦੇਹ ’ਤੇ ਯੂਨੀਅਨ ਦਾ ਝੰਡਾ ਪਾ ਕੇ ਸ਼ਰਧਾਂਜਲੀ ਦਿੱਤੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸੰਤੋਖ ਸਿੰਘ ਨੇ 40 ਸਾਲ ਲੋਕ ਹਿੱਤਾਂ ਲਈ ਸੰਘਰਸ਼ ਲੜੇ। ਕੱਲ੍ਹ ਵੀ ਉਹ ਟੋਹਾਣਾ ਮਹਾਪੰਚਾਇਤ ਦੀ ਤਿਆਰੀ ਲਈ ਕਿਸਾਨਾਂ ਨੂੰ ਲਾਮਵੰਦ ਕਰਦੇ ਰਹੇ। ਆਗੂ ਹਰਜਿੰਦਰ ਸਿੰਘ ਬੱਗੀ, ਹੁਸ਼ਿਆਰ ਸਿੰਘ, ਬਲਜੀਤ ਸਿੰਘ, ਜਗਜੀਤ ਸਿੰਘ, ਲਖਬੀਰ ਸਿੰਘ ਅਤੇ ਸਿਮਰਜੀਤ ਸਿੰਘ ਸਿੰਘ ਨੇ ਦੱਸਿਆ ਕਿ 12 ਜਨਵਰੀ ਨੂੰ ਪਿੰਡ ਲਹਿਰਾਖਾਨਾ ਵਿੱਚ ਸੰਤੋਖ ਸਿੰਘ ਨਮਿੱਤ ਪਾਠ ਦੇ ਭੋਗ ਪਾਏ ਜਾਣਗੇ ਅਤੇ ਸ਼ਰਧਾਂਜਲੀ ਸਮਾਗਮ ਹੋਵੇਗਾ। ਇਸ ਮੌਕੇ ਮਜ਼ਦੂਰ ਆਗੂ ਜੋਰਾ ਸਿੰਘ ਨਸਰਾਲੀ, ਲੋਕ ਮੋਰਚਾ ਪੰਜਾਬ ਦੇ ਮਾਸਟਰ ਜਗਮੇਲ ਸਿੰਘ, ਉਗਰਾਹਾਂ ਦੇ ਔਰਤ ਦੀ ਆਗੂ ਹਰਿੰਦਰ ਬਿੰਦੂ, ਅਜਮੇਰ ਸਿੰਘ, ਪੱਪੀ ਸਿੰਘ, ਹਰਨੇਕ ਸਿੰਘ, ਨਛੱਤਰ ਸਿੰਘ, ਰਾਮ ਰਤਨ ਸਿੰਘ, ਨਗੌਰ ਸਿੰਘ ਅਤੇ ਸੈਂਕੜੇ ਕਿਸਾਨਾਂ ਸਮੇਤ ਕਿਸਾਨ ਔਰਤਾਂ ਸ਼ਾਮਲ ਹੋਈਆਂ।