ਕਿਸਾਨ ਕਾਂਗਰਸ ਸੈੱਲ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੱਤਰ ਪ੍ਰੇਰਕ
ਫਿਲੌਰ, 15 ਜੂਨ
ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਿਸਾਨ ਕਾਂਗਰਸ ਸੈੱਲ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਤਹਿਤ ਲਖਵਿੰਦਰ ਸਿੰਘ ਮੋਤੀਪੁਰ ਖ਼ਾਲਸਾ ਨੂੰ ਫਿਲੌਰ ਹਲਕੇ ਦੇ ਕਿਸਾਨ ਸੈੱਲ ਦਾ ਪ੍ਰਧਾਨ, ਗੁਰਸੇਵਕ ਸਿੰਘ ਲਿੱਧੜ ਨੂੰ ਫਿਲੌਰ ਬਲਾਕ ਦਾ ਪ੍ਰਧਾਨ ਤੇ ਗੁਰਮੇਲ ਸਿੰਘ ਨਾਹਲ ਨੂੰ ਰੁੜਕਾਂ ਕਲਾਂ ਬਲਾਕ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ।
ਸ੍ਰੀ ਚੌਧਰੀ ਨੇ ਕਿਹਾ ਕਿ ਕਿਸਾਨ ਸੈੱਲ ਵੱਖ-ਵੱਖ ਕਿਸਾਨ ਸੰਗਠਨਾਂ ਨਾਲ ਮਿਲ ਕੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਸਰਕਾਰੀ ਵਿਭਾਗਾਂ ਨਾਲ ਸਾਂਝਾ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਲੱਭੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਹਲਕੇ ਭਰ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਸੁਸ਼ੀਲ ਕੁਮਾਰ ਕੋਆਡੀਨੇਟਰ ਫਿਲੌਰ, ਦਵਿੰਦਰ ਸਿੰਘ ਲਾਸਾੜਾ ਬਲਾਕ ਪ੍ਰਧਾਨ ਫਿਲੌਰ, ਰਾਕੇਸ਼ ਕੁਮਾਰ ਦੁੱਗਲ ਬਲਾਕ ਪ੍ਰਧਾਨ ਰੁੜਕਾ ਕਲਾਂ, ਮੱਖਣ ਸਿੰਘ ਖੈਹਿਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਦਾਰਾ ਸਿੰਘ ਰਾਏ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੁਰਾਇਆ ਆਦਿ ਵੀ ਹਾਜ਼ਰ ਸਨ।