ਕਿਸਾਨ ਜਥੇਬੰਦੀਆਂ ਵੱਲੋਂ 31 ਦੀ ਕਾਨਫਰੰਸ ਦੀ ਹਮਾਇਤ
06:55 AM Dec 29, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਦਸੰਬਰ
ਇਥੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਹਿੰਦ-ਪਾਕਿ ਦੋਸਤੀ ਮੰਚ ਜਲੰਧਰ ਨੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਜਮਹੂਰੀ ਕਿਸਾਨ ਸਭਾ ਵੱਲੋਂ 31 ਦਸੰਬਰ, ਅਟਾਰੀ ਬਾਰਡਰ ’ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁੱਵਲੇ ਵਪਾਰਕ ਸਬੰਧ ਕਾਇਮ ਕਰਨ ਲਈ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੀਤੀ ਜਾਣ ਵਾਲੀ ਵਿਸ਼ਾਲ ਕਾਨਫਰੰਸ ਦੀ ਹਮਾਦਿਤ ਕਰਨ ਦਾ ਐਲਾਨ ਕੀਤਾ ਹੈ। ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਕਾਨਫਰੰਸ ਦੋਵਾਂ ਕਿਸਾਨ ਜਥੇਬੰਦੀਆਂ ਦੇ ਆਗੂ ਧਨਵੰਤ ਰਾਏ ਖਤਰਾਏ ਕਲਾਂ ਤੇ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ।
Advertisement
Advertisement