ਕਿਸਾਨ ਨੂੰ ਮੁਆਵਜ਼ਾ ਦੇਣ ਦੀ ਮੰਗ
04:52 AM May 11, 2025 IST
ਪੱਤਰ ਪ੍ਰੇਰਕ
Advertisement
ਸ਼ਹਿਣਾ, 10 ਮਈ
ਅਸਮਾਨੀ ਬਿਜਲੀ ਡਿੱਗਣ ਕਾਰਨ ਬਲਾਕ ਸ਼ਹਿਣਾ ਦੇ ਪਿੰਡ ਪੱਖੋਕੇ ਦੇ ਕਿਸਾਨ ਲੈਂਬਰ ਸਿੰਘ ਦੇ ਹੋਏ ਲੱਖਾਂ ਰੁਪਏ ਦੇ ਨੁਕਸਾਨ ’ਤੇ ਭਾਰਤੀ ਕਿਸਾਨ ਯੂਨੀਅਨ, ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਨੇ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪਿਛਲੇ ਦਿਨੀਂ ਰਾਤ ਸਮੇਂ ਆਈ ਤੇਜ਼ ਹਨੇਰੀ ਅਤੇ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਲੈਂਬਰ ਸਿੰਘ ਪੁੱਤਰ ਹਾਕਮ ਸਿੰਘ ਦੀ ਇੱਕ ਮੱਝ (ਕੀਮਤ ਕਰੀਬ ਡੇਢ ਲੱਖ ਰੁਪਏ) ਅਤੇ ਇੱਕ ਬਲਦ ਦੀ ਮੌਤ ਹੋ ਗਈ ਸੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਬੰਧ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਪਿੰਡ ਪੱਖੋਕੇ ਦੇ ਸਰਪੰਚ ਗੁਰਦਰਸ਼ਨ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਬੂਟਾ ਸਿੰਘ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਅਹੁਦੇਦਾਰਾਂ ਨੇ ਪੀੜਤ ਪਰਿਵਾਰ ਲਈ ਪ੍ਰਸ਼ਾਸਨ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।
Advertisement
Advertisement