ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਨਵੈਨਸ਼ਨ ਸਬੰਧੀ ਮੀਟਿੰਗ
05:17 AM Mar 20, 2025 IST
ਮਖੂ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ 23 ਮਾਰਚ ਨੂੰ ਫਿਰੋਜ਼ਪੁਰ ਵਿੱਚ ਕੀਤੀ ਜਾਣ ਵਾਲੀ ਕਨਵੈਨਸ਼ਨ ਸਬੰਧੀ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਦੀ ਅਗਵਾਈ ਹੇਠ ਜ਼ੋਨ ਮੱਖੂ ਦੀਆਂ ਵੱਖ-ਵੱਖ ਇਕਾਈਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ 23 ਮਾਰਚ ਨੂੰ ਦਾਣਾ ਮੰਡੀ ਫਿਰੋਜ਼ਪੁਰ ਵਿੱਚ ਬੀਬੀਆਂ ਦੀ ਵਿਸ਼ਾਲ ਕਨਵੈਨਸ਼ਨ ਕਰਵਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ 23 ਮਾਰਚ ਨੂੰ ਫਿਰੋਜ਼ਪੁਰ ਅਤੇ 30 ਮਾਰਚ ਨੂੰ ਵੱਡੀ ਗਿਣਤੀ ਵਿੱਚ ਸ਼ੰਭੂ ਬਾਰਡਰ ’ਤੇ ਪਹੁੰਚਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement