ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ
05:12 AM May 01, 2025 IST
ਦਿੜ੍ਹਬਾ ਮੰਡੀ: ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ ਵਿੱਚ ਬਲਾਕ ਪ੍ਰਧਾਨ ਬਿੰਦਰ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਦਿੜ੍ਹਬਾ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚੋਂ ਇਕਾਈ ਪ੍ਰਧਾਨਾਂ, ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਦੱਸਿਆ ਕਿ 2 ਮਈ ਨੂੰ ਪੰਜਾਬ ਅੰਦਰ ਹੋਈ ਗੜੇਮਾਰੀ ਤੇ ਅੱਗ ਦੇ ਨੁਕਸਾਨ ਤੋਂ ਇਲਾਵਾ 24 ਘੰਟੇ ਖੇਤੀ ਸਪਲਾਈ ਦੀ ਮੰਗ ਲਈ ਪੰਜਾਬ ਅੰਦਰ ਡੀਸੀ ਦਫਤਰਾਂ ਅੱਗੇ ਰੋਸ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਮੀਟਿੰਗ ਨੂੰ ਸਤਪਾਲ ਸਿੰਘ ਹਰੀਗੜ੍ਹ, ਕੁਲਦੀਪ ਸਿੰਘ ਹਰੀਗੜ੍ਹ, ਹਰਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ। -ਪੱਤਰ ਪ੍ਰੇਰਕ
Advertisement
Advertisement