ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਡਕੌਂਦਾ ਦੇ ਧਨੇਰ ਧੜੇ ਵੱਲੋਂ ਜਨਰਲ ਕੌਂਸਲ ਦੀ ਤਿਆਰੀ

02:32 PM Feb 07, 2023 IST

ਸ਼ਗਨ ਕਟਾਰੀਆ
ਬਠਿੰਡਾ, 6 ਫਰਵਰੀ

Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਮਨਜੀਤ ਸਿੰਘ ਧਨੇਰ ਧੜੇ ਦੇ ਆਗੂਆਂ ਨੇ ਇੱਥੇ ਗੁਰਦੁਆਰਾ ਹਾਜੀ ਰਤਨ ਸਾਹਿਬ ‘ਚ ਮੀਟਿੰਗ ਕੀਤੀ। ਇਸ ਵਿੱਚ ਦੋਫਾੜ ਹੋਈ ਜਥੇਬੰਦੀ ਲਈ ਵਿਰੋਧੀ ਗਰੁੱਪ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਮੀਟਿੰਗ ਦੀ ਅਗਵਾਈ ਕਰਨ ਵਾਲੇ ਗੁਰਦੀਪ ਸਿੰਘ ਰਾਮਪੁਰਾ ਅਤੇ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਉਨ੍ਹਾਂ ਦੀ ਯੂਨੀਅਨ ‘ਚੋਂ ਬਰਖ਼ਾਸਤਗੀ ਨੂੰ ਨਕਾਰਦਿਆਂ ਕਿਹਾ ਕਿ ਜਥੇਬੰਦੀ ਦੇ ਬਹੁਗਿਣਤੀ ਆਗੂ ਤੇ ਵਰਕਰ ਅੱਜ ਵੀ ਉਨ੍ਹਾਂ ਨਾਲ ਹਨ ਅਤੇ ਦੋਵਾਂ ਨੇ ਕ੍ਰਮਵਾਰ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਠਿੰਡਾ ਹੋਣ ਦਾ ਦਾਅਵਾ ਕੀਤਾ। ਮੀਟਿੰਗ ਵਿੱਚ ਯੂਨੀਅਨ ਦੀ ਜਨਰਲ ਕੌਂਸਲ ਦੀ ਤਿਆਰੀ ਕੀਤੇ ਜਾਣ ਬਾਰੇ ਵੀ ਦੱਸਿਆ ਗਿਆ।

ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕਿ ਅੱਜ ਦੀ ਮੀਟਿੰਗ ‘ਚ ਜ਼ਿਲ੍ਹਾ ਬਠਿੰਡਾ ਦੀਆਂ 46 ਇਕਾਈਆਂ ਦੇ ਪ੍ਰਧਾਨ, ਸਕੱਤਰ ਅਤੇ ਕਮੇਟੀ ਮੈਂਬਰ ਹਾਜ਼ਰ ਹੋਏ। ਆਗੂਆਂ ਨੇ ਦੱਸਿਆ ਕਿ ਮੀਟਿੰਗ ‘ਚ ਇਕ ਮਤਾ ਪਾਸ ਕਰ ਕੇ ਦੋ ਫਰਵਰੀ ਨੂੰ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਇੱਕ ਪਾਸੜ ਕਾਰਵਾਈ ਕਰ ਕੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਫੌਜੀ ਜੇਠੂਕੇ, ਸਾਹਬ ਸਿੰਘ ਬਡਬਰ, ਬਾਬੂ ਸਿੰਘ ਖੁੱਡੀ ਕਲਾਂ ਨੂੰ ਅਹੁਦਿਆਂ ਤੋਂ ਹਟਾਉਣ ਅਤੇ ਤਿੰਨ ਆਗੂਆਂ ਦੀ ਮੈਂਬਰਸ਼ਿਪ ਖਾਰਜ ਕੀਤੇ ਜਾਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ। ਇਸ ਮੀਟਿੰਗ ‘ਚ ਸਰਕਾਰ ਵੱਲੋਂ ਖੇਤੀ ਮੋਟਰਾਂ ਰਾਹੀਂ ਜ਼ਮੀਨ ‘ਚੋਂ ਪਾਣੀ ਕੱਢਣ ਲਈ ਵਿਸ਼ੇਸ਼ ਮੀਟਰ ਲਾਉਣ ਦੀ ਵੀ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

Advertisement

ਬਲਾਕ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਵਿੱਚ ਅੱਜ ਇੱਥੇ ਜਥੇਬੰਦੀ ਦੀ ਮੀਟਿੰਗ ਹੋਈ ਜਿਸ ਵਿਚ ਬੁਲਾਰਿਆਂ ਨੇ ਕੁਝ ਸੂਬਾਈ ਆਗੂਆਂ ‘ਤੇ ਯੂਨੀਅਨ ਨੂੰ ਦੋਫ਼ਾੜ ਕਰਨ ਦੇ ਦੋਸ਼ ਲਾਏ। ਇਸ ਮੀਟਿੰਗ ‘ਚ ਕੁਝ ਬਲਾਕਾਂ ਦੇ ਅਹੁਦੇਦਾਰਾਂ ਨੂੰ ਅਹੁਦੇ ਤੋਂ ਹਟਾਇਆ ਗਿਆ। ਇਸ ਤੋਂ ਇਲਾਵਾ ਉਲੰਘਣਾ ਦੇ ਦੋਸ਼ ‘ਚ ਬਲਾਕ ਨਥਾਣਾ ਦੇ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਜਨਰਲ ਸਕੱਤਰ ਜਗਦੇਵ ਸਿੰਘ ਲਹਿਰਾ ਮੁਹੱਬਤ ਅਤੇ ਬਲਾਕ ਸੰਗਤ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ।

Advertisement