ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ
05:39 AM May 08, 2025 IST
ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 7 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸਥਾਨਕ ਗੁਰੂ ਘਰ ਸੱਚਖੰਡ ਵਿੱਚ ਹੋਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈਕੇ 13 ਮਈ ਨੂੰ ਸੰਗਰੂਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਤਿੰਨ ਜ਼ਿਲ੍ਹੇ ਬਰਨਾਲਾ ਸੰਗਰੂਰ ਅਤੇ ਪਟਿਆਲਾ ਇੱਕ ਦਿਨ ਦਾ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ ਤੇ ਕਰਨੈਲ ਗਨੌਟਾ ਆਦਿ ਹਾਜ਼ਰ ਸਨ।
Advertisement
Advertisement