ਕਿਸਾਨ ਯੂਨੀਅਨ ਦੇ ਸਾਬਕਾ ਸਰਕਲ ਪ੍ਰਧਾਨ ਤੇ ਦਰਜਨਾਂ ਪਰਿਵਾਰ ਸਣੇ ਭਾਜਪਾ ’ਚ ਸ਼ਾਮਲ
ਸੰਗਰੂਰ, 6 ਅਪਰੈਲ
ਸੰਗਰੂਰ ’ਚ ਅੱਜ ਭਾਜਪਾ ਨੂੰ ਉਸ ਸਮੇਂ ਤਕੜਾ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਸਰਕਲ ਪ੍ਰਧਾਨ ਜਰਨੈਲ ਸਿੰਘ ਦਰਜਨਾਂ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵਲੋਂ ਪਾਰਟੀ ’ਚ ਸ਼ਾਮਲ ਹੋਏ ਜਰਨੈਲ ਸਿੰਘ ਅਤੇ ਪਰਿਵਾਰਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਿਰੋਪਾਓ ਪਾ ਕੇ ਮਾਨ ਸਨਮਾਨ ਦਿੱਤਾ ਗਿਆ। ਇਸ ਦੌਰਾਨ ਮਨਿੰਦਰ ਸਿੰਘ, ਪਰਵਿੰਦਰ ਸਿੰਘ, ਰਣਧੀਰ ਸਿੰਘ, ਮਨਜੀਤ ਸਿੰਘ, ਅਜਮੇਰ ਸਿੰਘ, ਹਰਜੀਤ ਸਿੰਘ ਚੀਮਾ, ਅਕਾਸ਼ਦੀਪ ਸਿੰਘ, ਪ੍ਰਭਜੋਤ ਸਿੰਘ, ਵਿਰਸਾ ਸਿੰਘ, ਵਿਕਾਸ਼ ਸ਼ਰਮਾ, ਸੁਰਿੰਦਰ ਸਿੰਘ, ਰਾਜ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਕਮਲਜੀਤ ਸਿੰਘ, ਸ਼ਿੰਗਾਰਾ ਸਿੰਘ, ਯਸ਼ਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਹਰਕਮਲ ਸਿੰਘ, ਸੁਖਵਿੰਦਰ ਸਿੰਘ, ਗੁਰਮਨ ਕੌਰ, ਬੇਅੰਤ ਕੌਰ ਗੁਰਜੀਤ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਕਿਰਨਾਂ ਦੇਵੀ, ਰਾਜ ਕੌਰ, ਸ਼ਿੰਦਰ ਕੌਰ, ਹਰਜਿੰਦਰ ਕੌਰ, ਕਾਂਤਾ ਰਾਣੀ, ਜਸਪਾਲ ਕੌਰ, ਸਵਿੱਤਰੀ ਦੇਵੀ, ਸੁਰਜੀਤ ਕੌਰ, ਲਾਭ ਕੌਰ, ਕਰਮਜੀਤ ਕੌਰ, ਰਣਬੀਰ ਕੌਰ, ਸ਼ਰਨਜੀਤ ਕੌਰ, ਰਵਿੰਦਰ ਕੌਰ ਅਤੇ ਮਨਦੀਪ ਕੌਰ ਆਪਣੇ ਪਰਿਵਾਰਾਂ ਸਣੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਜਿਲ੍ਹਾ ਸੰਗਰੂਰ-1 ਦੇ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਤੋਂ ਇਲਾਵਾ ਭਾਜਪਾ ਜਿਲ੍ਹਾ ਟੀਮ ਮੌਜੂਦ ਰਹੀ।