ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

06:25 AM Jun 11, 2025 IST
featuredImage featuredImage
ਤਹਿਸੀਲਦਾਰ ਤਨਵੀਰ ਕੌਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜੂਨ
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਵਫ਼ਦ ਨੇ ਅੱਜ ਇਥੇ ਹੱਕੀ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂਅ ਤਹਿਸੀਲਦਾਰ ਤਨਵੀਰ ਕੌਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਗਿੱਲ, ਜਤਿੰਦਰ ਸਿੰਘ ਅਤੇ ਨਿਰੰਜਣ ਸਿੰਘ ਨੇ ਤਹਿਸੀਲਦਾਰ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਵਿਰੋਧੀ ਨੀਤੀਆਂ ਕਾਰਨ ਅੱਜ ਹਰ ਵਰਗ ਆਪਣੀਆਂ ਮੰਗਾਂ ਸਬੰਧੀ ਸੜਕਾਂ ’ਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਪਾਰਲੀਮੈਂਟ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਲਾਈ ਐਨਐਸਏ ਰੱਦ ਕੀਤੀ ਜਾਵੇ, ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਰਮਾਂ ਦੀ ਬੇਅਦਬੀ ਕਰਨ ਵਾਲਿਆਂ ਤੇ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ, ਬਹਿਬਲ ਤੇ ਕੋਟਕਪੁਰਾ ਗੋਲੀ ਕਾਂਡ ਵਿੱਚ ਸਰਕਾਰਾਂ ਵੱਲੋਂ ਬਣਾਈਆਂ ਸਿੱਟਾਂ ਦੇ ਚਲਾਨ ਤੁਰੰਤ ਪੇਸ਼ ਕੀਤੇ ਜਾਣ, ਖਨੌਰੀ ਤੇ ਸ਼ੰਭੂ ਬਾਰਡਰ ’ਤੇ ਲੱਗੇ ਮੋਰਚੇ ਦੌਰਾਨ ਜ਼ਬਰੀ ਢੰਗ ਨਾਲ ਕਿਸਾਨਾਂ ਅਤੇ ਬਜ਼ੁਰਗ ਭੈਣਾਂ ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਖਨੌਰੀ ਬਾਰਡਰ ਤੇ ਅਖੰਡ ਜਾਪ ਚੱਲਦਿਆਂ ਜਿਨ੍ਹਾਂ ਪੁਲੀਸ ਅਫ਼ਸਰਾਂ ਵੱਲੋਂ ਵਿਘਨ ਪਾ ਕੇ ਬੇਅਦਬੀ ਕੀਤੀ ਗਈ ਉ੍ਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਪੁਲੀਸ ਹਿਰਾਸਤ ਵਿਚ ਥਰਡ ਡਿਗਰੀ ਅੰਟੈਰੋਗੇਸ਼ਨ ਵਿਚ ਬਠਿੰਡੇ ਦੇ ਸੀਆਈ ਸਟਾਫ ਵਿਚ ਅਧਿਆਪਕ ਨਰਿੰਦਰਦੀਪ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 24311 ਏਕੜ ਜ਼ਮੀਨ ਦਾ ਜਾਰੀ ਲੈਂਡ ਪੂਲਿੰਗ ਸਕੀਮ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਸ ਨਾਲ ਖੇਤੀ ਸੈਕਟਰ ਦਾ ਵੱਡਾ ਨੁਕਸਾਨ ਹੋਵੇਗਾ, ਜੰਗ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਚਿੱਟਾ ਪੀਣ ਵਾਲਿਆਂ ਨੂੰ ਫੜਨ ਦੀ ਬਜਾਏ ਚਿੱਟੇ ਦੇ ਵੱਡੇ ਸੁਦਾਗਰਾਂ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਜਾਵੇ, ਨਸ਼ੇ ਦੇ ਆਦੀ ਵਿਅਕਤੀਆਂ ਦਾ ਚੰਗੀ ਸਿਹਤ ਪ੍ਰਣਾਲੀ ਰਾਹੀਂ ਇਲਾਜ ਕਰਵਾਇਆ ਜਾਵੇ ਆਦਿ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ੁੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਲਖਵੀਰ ਸਿੰਘ ਗਿੱਲ, ਰਾਜਿੰਦਰ ਸਿੰਘ ਗੋਸਲ, ਜਗਦੇਵ ਸਿੰਘ ਚਾਹਲ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਔਜਲਾ, ਜਗਪਾਲ ਸਿੰਘ ਗਿੱਲ, ਹਰਪ੍ਰੀਤ ਸਿੰਘ ਮਾਨ, ਅਮਰ ਸਿੰਘ, ਕਰਨ ਰਤਨ ਤੇ ਹੋਰ ਹਾਜ਼ਰ ਸਨ।

Advertisement

Advertisement