ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਵੱਲੋਂ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਲਈ ਮੀਟਿੰਗ

05:49 AM Dec 01, 2024 IST
ਨਿੱਜੀ ਪੱਤਰ ਪ੍ਰੇਰਕ
Advertisement

ਖੰਨਾ, 30 ਨਵੰਬਰ

ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਵੱਲੋਂ ਕੀਤੇ ਜਾ ਰਹੇ ਮਾੜੇ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਅਹੁਦੇਦਾਰਾਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਕਾਲੇ ਪਾਣੀ ਦੇ ਮੋਰਚੇ ਵੱਲੋਂ ਦਿੱਤੀ ਕਾਲ ’ਤੇ ਚਰਚਾ ਕਰਦਿਆਂ ਕਿਹਾ ਕਿ ਜੇ ਸਰਕਾਰ ਇਸ ਕਾਲੇ ਪਾਣੀ ਦੇ ਧੰਦੇ ਨੂੰ ਬੰਦ ਨਹੀਂ ਕਰਵਾਉਂਦੀ ਤਾਂ ਪੰਜਾਬ ਦੇ ਲੋਕ ਇਨ੍ਹਾਂ ਜ਼ਹਿਰਾਂ ਨੂੰ ਰੋਕਣ ਲਈ 3 ਦਸੰਬਰ ਨੂੰ ਲੁਧਿਆਣਾ ਪਹੁੰਚ ਕੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਇੰਡਸਟਰੀ ਦੇ ਪਲਾਂਟ ਬੰਦ ਕਰਵਾਉਣਗੇ ਤਾਂ ਜੋ ਬੁੱਢੇ ਦਰਿਆ, ਸਤਲੁਜ, ਪੰਜਾਬ, ਪੰਜਾਬੀ ਲੋਕ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕੇ।

Advertisement

ਸ੍ਰੀ ਗਰੇਵਾਲ ਨੇ ਕਿਸਾਨ ਭਰਾਵਾਂ ਅਤੇ ਹੋਰ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ੁਰੂ ਕੀਤੇ ਜਾ ਰਹੇ ਮੋਰਚੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਰੂਪ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ, ਜਸਮੇਲ ਸਿੰਘ, ਸਿਕੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

Advertisement