ਕਿਸਾਨ ਸੰਘਰਸ਼ ਕਮੇਟੀ ਨੇ ਪੁਤਲੇ ਫੂਕੇ
05:57 AM Mar 27, 2025 IST
ਸ਼ਾਹਕੋਟ: ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਬਰ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਜ਼ਾਹਿਰ ਕੀਤਾ। ਥਾਣੇ ਅੱਗੇ ਕੀਤੀ ਰੈਲੀ ਨੂੰ ਕਿਸਾਨ ਆਗੂ ਗੁਰਮੇਲ ਸਿੰਘ ਰੇੜ੍ਹਵਾਂ, ਰਾਜਿੰਦਰ ਸਿੰਘ ਨੰਗਲ ਅੰਬੀਆਂ, ਸਤਨਾਮ ਸਿੰਘ ਅਤੇ ਸਲਵਿੰਦਰ ਸਿੰਘ ਜਾਣੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੇ ਇਸ਼ਾਰਿਆਂ ’ਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ, ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਕਿਸਾਨਾਂ ਦੇ ਮੋਰਚਿਆਂ ਨੂੰ ਖਦੇੜਨ ਲਈ ਜਬਰ ਕਰਕੇ ਅਤੇ ਉਨ੍ਹਾਂ ਦੇ ਟਰੈਕਟਰ/ਟਰਾਲੀਆਂ ਅਤੇ ਹੋਰ ਸਾਮਾਨ ਦੀ ਭੰਨ-ਤੋੜ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ। -ਪੱਤਰ ਪ੍ਰੇਰਕ
Advertisement
Advertisement