ਕਿੰਡਰ ਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
05:26 AM Mar 29, 2025 IST
ਦੇਵੀਗੜ੍ਹ: ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਵਿੱਚ ਕਿੰਡਰ ਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦਿਕਸ਼ਿਤ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪਲ ਨਾ ਸਿਰਫ ਵਿਦਿਆਰਥੀਆਂ ਬਲਕਿ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਵੀ ਖੁਸ਼ੀ ਦਾ ਵਿਸ਼ਾ ਹੈ। ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜਮਾਤ ਦੇ ਨਤੀਜੇ ਅਤੇ ਗ੍ਰੈਜੂਏਸ਼ਨ ਡਿਗਰੀਆਂ ਦੇ ਕੇ ਸਨਮਾਨਿਆ। ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਾਪਤੀਆਂ ਉੱਤੇ ਮਾਣ ਮਹਿਸੂਸ ਕੀਤਾ ਅਤੇ ਸਮੂਹ ਸਕੂਲ ਸਟਾਫ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement