ਕਿੱਕ ਬਾਕਸਿੰਗ ’ਚ ਵਿਦਿਆਰਥੀਆਂ ਨੇ ਤਗ਼ਮੇ ਜਿੱਤੇ
05:28 AM May 01, 2025 IST
ਦੇਵੀਗੜ੍ਹ: ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਵਾਕੋ ਇੰਡੀਆ ਕਿੱਕ ਬਾਕਸਿੰਗ ਫੈਡਰੇਸ਼ਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਖਾਲਸਾ ਕਾਲਜ ਬਠਿੰਡਾ ਵਿੱਚ ਬੀਤੇ ਦਿਨੀਂ ਕਰਵਾਏ ਰਾਜ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਤਗ਼ਮੇ ਜਿੱਤੇ ਹਨ। ਵਿਦਿਆਰਥੀ ਇੰਦਰਜੀਤ ਸਿੰਘ ਨੇ ਦੋ ਚਾਂਦੀ ਦੇ ਤਗਮੇ, ਅਭਿਰਾਜ ਵੀਰ ਸਿੰਘ ਨੇ ਚਾਂਦੀ ਦਾ ਇੱਕ ਤਗਮਾ, ਗੈਰੀ ਨੇ ਦੋ ਕਾਂਸੀ ਦੇ ਤਗਮੇ ਅਤੇ ਪ੍ਰਿੰਸਪਾਲ ਸਿੰਘ ਨੇ ਇੱਕ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਨੇ ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਬੱਚਿਆਂ ਦੀ ਹੌਸਲਾ-ਅਫਜ਼ਾਈ ਕੀਤੀ। -ਪੱਤਰ ਪ੍ਰੇਰਕ
Advertisement
Advertisement