ਕਿੱਲੋ ਅਫ਼ੀਮ ਸਣੇ ਕਾਬੂ
05:31 AM May 22, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਰਾਜਪੁਰਾ, 21 ਮਈ
ਸਿਟੀ ਪੁਲੀਸ ਰਾਜਪੁਰਾ ਨੇ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਦੇ ਐੱਸਐੱਚਓ ਕਿਰਪਾਲ ਸਿੰਘ ਨੇ ਦੱਸਿਆ ਕਿ ਡੀਐੱਸਪੀ ਮਨਜੀਤ ਸਿੰਘ ਦੀ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾੜੇ ਅਨਸਰਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਤਹਿਤ ਪੁਲੀਸ ਨੂੰ ਮੁਖ਼ਬਰ ਖ਼ਾਸ ਵੱਲੋਂ ਦਿੱਤੀ ਇਤਲਾਹ ’ਤੇ ਰਾਧਾ ਸੁਆਮੀ ਸਤਿਸੰਗ ਭਵਨ ਕੋਲ ਨਾਕਾਬੰਦੀ ਦੌਰਾਨ ਇੱਕ ਸ਼ਖ਼ਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲੀਸ ਨੂੰ ਦੇਖ ਕੇ ਭੱਜਣ ਲੱਗਿਆ। ਮੁਖ਼ਬਰ ਦੀ ਪੱਕੀ ਇਤਲਾਹ ਦੌਰਾਨ ਉਸ ਦੇ ਬੈਗ ਦੀ ਤਲਾਸ਼ੀ ਲਈ ਜਿਸ ਵਿਚੋਂ ਇਕ ਕਿੱਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮ ਨੂੰ ਐੱਨਡੀਪੀਐੱਸ ਐਕਟ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਪਛਾਣ ਰਾਹੁਲ ਕੁਮਾਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement