ਕਿੱਲੋ ਚਰਸ ਸਣੇ ਗ੍ਰਿਫ਼ਤਾਰ
05:07 AM Jun 09, 2025 IST
ਪੱਤਰ ਪ੍ਰੇਰਕ
ਪੰਚਕੂਲਾ, 8 ਜੂਨ
ਇੱਥੇ ਅੱਜ ਐਂਟੀ ਨਾਰਕੋਟਿਕਸ ਸੈੱਲ ਨੇ ਇੱਕ ਚਰਸ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਕਿੱਲੋ 106 ਗਰਾਮ ਚਰਸ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਇਫਤੇਕਾਰ ਅਹਿਮਦ (48) ਵਜੋਂ ਹੋਈ ਹੈ, ਜੋ ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਕਾਬੂ ਕਰਨ ਮਗਰੋਂ ਪੁਲੀਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਛੇ ਰੋਜ਼ਾ ਰਿਮਾਂਡ ’ਤੇ ਭੇਜ ਦਿੱਤਾ ਹੈ। ਡੀਸੀਪੀ ਅਮਿਤ ਦਹੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਦਾ ਨੌਜਵਾਨ ਟ੍ਰਾਈਸਿਟੀ ਵਿੱਚ ਚਰਸ ਵੇਚਦਾ ਹੈ। ਇਸ ’ਤੇ ਏਸੀਪੀ ਕ੍ਰਾਈਮ ਅਰਵਿੰਦ ਕੰਬੋਜ ਦੀ ਅਗਵਾਈ ਹੇਠ ਐਂਟੀ ਨਾਰਕੋਟਿਕਸ ਸੈੱਲ ਇੰਚਾਰਜ ਪ੍ਰਵੀਨ ਕੁਮਾਰ ਆਪਣੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement