ਪੱਤਰ ਪ੍ਰੇਰਕਲਹਿਰਾਗਾਗਾ, 26 ਦਸੰਬਰਬਲਾਕ ਖੇਤੀਬਾੜੀ ਅਫ਼ਸਰ ਡਾ. ਇੰਦਰਜੀਤ ਸਿੰਘ ਭੱਟੀ ਅਤੇ ਡਾ. ਲਖਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਟੀਮ ਵੱਲੋਂ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਿਸਾਨ ਨੂੰ ਯੂਰੀਆ ਖਾਦ ਤੋਂ ਅਣਉਚਿਤ ਦਵਾਈਆਂ ਜਾਂ ਵਸਤੂਆਂ ਨਾਲ ਟੈਗ ਨਾ ਕਰਨ ਅਤੇ ਇਸ ਨੂੰ ਵਾਜਬ ਰੇਟ ’ਤੇ ਵੇਚਣ। ਉਨ੍ਹਾਂ ਕਿਹਾ ਕਿ ਖਾਦ ਦੇ ਰੇਟ ਵੀ ਜ਼ਿਆਦਾ ਵਸੂਲੀ ਨਾ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਸਬੰਧਤ ਡੀਲਰਾਂ ਵਿਰੁੱਧ ਖਾਦ ਕੰਟਰੋਲ ਆਰਡਰ 1985 ਅਨੁਸਾਰ ਕਾਰਵਾਈ ਕੀਤੀ ਜਾਵੇਗੀ।