ਕੁਇਜ਼ ਤੇ ਪੇਂਟਿੰਗ ਮੁਕਾਬਲੇ ਕਰਵਾਏ
04:03 AM Jun 19, 2025 IST
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਸੰਜੈ ਕਾਮਰਾ ਦੀ ਯੋਗ ਅਗਵਾਈ ਹੇਠ ਹਾਈਪਰਟੈਂਸ਼ਨ ਬਾਰੇ ਜਾਗਰੂਕਤਾ ਮਹੀਨੇ ਦੌਰਾਨ ਜਾਰੀ ਗਤੀਵਿਧੀਆਂ ਦੀ ਲੜੀ ਤਹਿਤ ਅੱਜ ਸਥਾਨਕ ਸਰਕਾਰੀ ਨਰਸਿੰਗ ਸਕੂਲ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਾਈਪਰਟੈਂਸ਼ਨ (ਹਾਈ ਬਲੱਡ ਪ੍ਰੈਸ਼ਰ) ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੁਇਜ਼ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਨਰਸਿੰਗ ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਕੌਰਅਤੇ ਹੋਰ ਫੈਕਲਟੀ ਮੈਂਬਰਾਂ ਨੇ ਜੇਤੂਆਂ ਦਾ ਐਲਾਨ ਕੀਤਾ। ਡਾ. ਸੰਜੈ ਕਾਮਰਾ ਨੇ ਜੇਤੂਆਂ ਦਾ ਸਨਮਾਨ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਦੁਰਗਾ ਪ੍ਰਸਾਦ ਐੱਸਆਈ, ਹਰਦੀਪ ਕੁਮਾਰ ਬਲਾਕ ਐਜ਼ੂਕੇਟਰ, ਨਰਿੰਦਰ ਪਾਲ ਸਿੰਘ ਬਲਾਕ ਐਜ਼ੂਕੇਟਰ, ਦੀਪਕ ਸ਼ਰਮਾ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement