ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਲਦੀਪ ਗਦਰਾਣਾ ਦੇ ਹੱਕ ਵਿੱਚ ਡੂਮਵਾਲੀ ਵਿੱਚ ਰੈਲੀ

10:37 AM Sep 16, 2024 IST
‘ਆਪ’ ਉਮੀਦਵਾਰ ਕੁਲਦੀਪ ਗਦਰਾਣਾ ਦੇ ਹੱਕ ਵਿੱਚ ਕੀਤੀ ਰੈਲੀ ਦੀ ਝਲਕ।

ਧਰਮਪਾਲ ਸਿੰਘ ਤੂਰ
ਸੰਗਤ ਮੰਡੀ,15 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਨਾਲ ਲੱਗਦੇ ਡੱਬਵਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਰਹੇ ਕੁਲਦੀਪ ਗਦਰਾਣਾ ਦੇ ਹੱਕ ਵਿੱਚ ‘ਆਪ’ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਹਲਕਾ ਦਿਹਾਤੀ ਦੇ ਪਿੰਡ ਡੂਮਵਾਲੀ ਵਿੱਚ ਇੱਕ ਵਿਸ਼ਾਲ ਰੈਲੀ ਕਰਵਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਖਿੰਡਾ, ਡੱਬਵਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਗੁਦਰਾਣਾ ਅਤੇ ਲੋਕ ਸਭਾ ਹਲਕੇ ਦੇ ਇੰਚਾਰਜ ਰਕੇਸ਼ ਪੁਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸੰਗਤ ਮੰਡੀ ਖੇਤਰ ਦੇ ਕਈ ਪਿੰਡਾਂ ਦਾ ਡੱਬਵਾਲੀ ਸ਼ਹਿਰ ਵਿੱਚ ਸਿਰਫ ਆਉਣਾ ਜਾਣਾ ਹੀ ਨਹੀਂ ਹੈ ਸਗੋਂ ਬਹੁਤੇ ਲੋਕਾਂ ਦੇ ਕਾਰੋਬਾਰ ਡੱਬਵਾਲੀ ਵਿੱਚ ਸੈੱਟ ਹਨ ਅਤੇ ਉਨ੍ਹਾਂ ਦੀਆਂ ਰਿਸ਼ਤੇਦਾਰੀਆਂ ਵੀ ਇੱਥੇ ਹੀ ਪੈਂਦੀਆਂ ਹਨ। ਸੂਬਾ ਸਕੱਤਰ ਸ਼ਵਿੰਦਰ ਖਿੰਡਾ ਨੇ ਕਿਹਾ ਕਿ ਡੱਬਵਾਲੀ ਹਲਕੇ ਵਿੱਚ ਪੰਜਾਬ ਦੇ ਲੋਕਾਂ ਦੀ ਵੱਡੀ ਗਿਣਤੀ ਹੈ, ਜਿਹੜੇ ਇੱਥੋਂ ਗਦਰਾਣਾ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਉਣਗੇ।। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਗੁਰਇਕਬਾਲ ਸਿੰਘ ਚਹਿਲ, ਬਲਵਿੰਦਰ ਸਿੰਘ ਬੱਲੋ, ਹਰਿਮੰਦਰ ਸਿੰਘ ਬਰਾੜ,ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਮਹਿਲਾ ਆਗੂ ਸਤਬੀਰ ਕੌਰ ਸਮੇਤ ਪਿੰਡਾਂ ਦੇ ਸਰਪੰਚ ਪੰਚ ਅਤੇ ਵਾਲੰਟੀਅਰ ਹਾਜ਼ਰ ਸਨ।

Advertisement

Advertisement