ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਚਾਰ ਨਾਮਜ਼ਦ
05:48 AM May 19, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਘੱਗਾ, 18 ਮਈ
ਜ਼ਮੀਨੀ ਝਗੜੇ ਸਬੰਧੀ ਪਿਓ ਅਤੇ ਪੁੱਤਰ ਦੀ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲੀਸ ਥਾਣਾ ਘੱਗਾ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਂਦਿਆਂ ਮਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਖੇੜੀ ਨਗਾਈਆਂ ਨੇ ਦੱਸਿਆ ਕਿ ਮਿਤੀ 11-5-2025 ਨੂੰ ਜ਼ਮੀਨੀ ਤਕਰਾਰਬਾਜ਼ੀ ਨੂੰ ਲੈ ਕੇ ਪਿੰਡ ਦੇ ਹੀ ਸੁਖਪਾਲ ਸਿੰਘ, ਰਾਜਵਿੰਦਰ ਸਿੰਘ, ਗਿਆਨ ਸਿੰਘ ਅਤੇ ਨਵਜੋਤ ਸਿੰਘ ਵਾਸੀਆਨ ਪਿੰਡ ਖੇੜੀ ਨਗਾਈਆਂ ਨੇ ਰਲ ਕੇ ਉਸ ਦੀ ਅਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲੀਸ ਨੇ ਪੀੜਤ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਘੱਗਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Advertisement
Advertisement