ਕੁੱਟਮਾਰ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖਿਲਾਫ਼ ਕੇਸ ਦਰਜ
06:44 AM May 11, 2025 IST
ਪੱਤਰ ਪ੍ਰੇਰਕ
ਕਪੂਰਥਲਾ, 10 ਮਈ
ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਸੁਖਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਡੋਗਰਾਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜਿਸ ਸਬੰਧ ’ਚ ਪੁਲੀਸ ਨੇ ਸੁਖਵੀਰ ਸਿੰਘ ਉਰਫ਼ ਵੀਰੂ ਪੁੱਤਰ ਰਾਜ ਸਿੰਘ ਵਾਸੀ ਲੱਖਣ ਖੋਲੇ, ਬਲਵਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ, ਤੋਤਾ ਪੁੱਤਰ ਵੈਦ ਸਿੰਘ ਵਾਸੀ ਹਮੀਰਾ, ਕਸ਼ਮੀਰ ਸਿੰਘ ਪੁੱਤਰ ਮੁਨਸ਼ੀ ਸਿੰਘ ਵਾਸੀ ਹਮੀਰਾ, ਜੱਗੂ ਸਿੰਘ ਪੁੱਤਰ ਦਰਸ਼ੂ ਤੇ ਦੋ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement