ਕੁੱਟਮਾਰ ਕਾਰਨ ਦੋ ਜ਼ਖ਼ਮੀ
04:23 AM Feb 01, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 31 ਜਨਵਰੀ
ਪਿੰਡ ਬੱਲਰਾਂ ਦੀ ਮੌਲਾ ਪੱਤੀ ਦੇ ਵਸਨੀਕ ਮੱਖਣ ਸਿੰਘ ਪੁੱਤਰ ਮਲਕੀਤ ਸਿੰਘ ਦੀ ਬੀਤੀ ਰਾਤ 5-6 ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਗੰਭੀਰ ਕੁੱਟਮਾਰ ਕੀਤੀ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਜ਼ਖ਼ਮੀ ਦੇ ਬਿਆਨ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪਿੰਡ ਰਾਏਧੜਾਣਾ ਵਿੱਚ ਭੋਲਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਰਾਏਧਰਾਣਾ ਦੀ ਲੰਘੀ ਸ਼ਾਮ ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਉਚ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਜ਼ਖ਼ਮੀ ਭੋਲਾ ਸਿੰਘ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement