ਕੁੱਟਮਾਰ ਦੇ ਦੋਸ਼ ਹੇਠ ਕੇਸ
05:11 AM May 19, 2025 IST
ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਚੰਡੀਗੜ੍ਹ-ਅੰਬਾਲਾ ਸ਼ਾਹਰਾਹ ’ਤੇ ਜ਼ੀਰਕਪੁਰ ਵਿੱਚ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਤੇ ਕੰਡਕਟਰ ਦੇ ਮੋਟਰਸਾਈਕਲ ਸਵਾਰ ਨਾਲ ਹੋਏ ਝਗੜੇ ਦੇ ਮਾਮਲੇ ਵਿੱਚ ਡਰਾਈਵਰ ਦੀ ਸ਼ਿਕਾਇਤ ’ਤੇ ਮੋਟਰਸਾਈਕਲ ਸਵਾਰ ਬਲਵਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਹਰਿਆਣਾ ਰੋਡਵੇਜ਼ ਦੀ ਬੱਸ ਜੀਂਦ ਤੋਂ ਚੰਡੀਗੜ੍ਹ ਆ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਹੱਦ ਦੇ ਨੇੜੇ ਮੋਟਰਸਾਈਕਲ ਚਾਲਕ ਬਲਵਿੰਦਰ ਸਿੰਘ ਨਾਲ ਲਾਂਘਾ ਦੇਣ ਤੋਂ ਬੱਸ ਚਾਲਕ ਤੇ ਕੰਡਕਟਰ ਦੀ ਤਕਰਾਰ ਹੋ ਗਈ ਸੀ। ਬਲਵਿੰਦਰ ਸਿੰਘ ਨੇ ਆਪਣੇ ਸਾਥੀ ਬੁਲਾ ਕੇ ਬੱਸ ਡਰਾਈਵਰ ਅਤੇ ਕੰਡਕਟਰ ਦੀ ਕੁੱਟਮਾਰ ਕੀਤੀ। ਦੂਜੇ ਪਾਸੇ, ਮੋਟਰਸਾਈਕਲ ਸਵਾਰ ਬਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਬੱਸ ਦੇ ਡਰਾਈਵਰ ਉਸ ਉੱਪਰ ਬੱਸ ਚੜ੍ਹਾਉਣ ਲੱਗਿਆ ਸੀ। ਉਸ ਨੇ ਜਦੋਂ ਵਿਰੋਧ ਕੀਤਾ ਤਾਂ ਡਰਾਈਵਰ ਤੇ ਕੰਡਕਟਰ ਨੇ ਉਸ ਦੀ ਕੁੱਟਮਾਰ ਕੀਤੀ।
Advertisement
Advertisement