ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
03:00 AM Jun 09, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 8 ਜੂਨ
ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਜੋਤੀ ਸਿੰਘ ਪੁੱਤਰ ਮਿੱਠੂ ਸਿੰਘ ਨੇ ਛਾਜਲੀ ਪੁਲੀਸ ਨੂੰ ਦੱਸਿਆ ਕਿ ਉਹ ਸ਼ਾਮ ਨੂੰ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ। ਇਸ ਦੌਰਾਨ ਮਲਕੀਤ ਸਿੰਘ, ਜੁਗਰਾਜ ਸਿੰਘ ਅਤੇ ਹਰਦੀਪ ਸਿੰਘ ਕਾਰ ਵਿੱਚ ਆਏ ਅਤੇ ਉਸ ’ਤੇ ਹਮਲਾ ਕਰ ਦਿੱਤਾ। ਇਹ ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਉਸ ਦਾ ਮੋਬਾਈਲ ਫੋਨ ਵੀ ਤੋੜ ਦਿੱਤਾ ਗਿਆ। ਛਾਜਲੀ ਪੁਲੀਸ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਮਲਕੀਤ ਸਿੰਘ, ਜੁਗਰਾਜ ਸਿੰਘ ਅਤੇ ਹਰਦੀਪ ਸਿੰਘ ਵਾਸੀ ਗੋਬਿੰਦਗੜ੍ਹ ਜੇਜੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement